ਬਠਿੰਡਾ, 31 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਕਬੱਡੀ ਐਸੋਸੀਏਸ਼ਨ ਦੇ ਬੈਨਰ ਹੇਠ 11 ਅਪ੍ਰੈਲ 2026 ਨੂੰ ਅਜਨਾਲਾ ਵਿਖੇ ਹੋਣ ਵਾਲੀ ਸੂਬਾ ਪੱਧਰੀ ਸੀਨੀਅਰ ਕਬੱਡੀ ਨੈਸ਼ਨਲ ਸਟਾਈਲ ਚੈਂਪੀਅਨਸ਼ਿਪ (ਲੜਕੇ) ਲਈ ਬਠਿੰਡਾ ਜ਼ਿਲੇ੍ਹ ਦੀ ਕਬੱਡੀ ਟੀਮ ਦੀ ਚੋਣ ਵਾਸਤੇ ਟਰਾਇਲ 4 ਅਪ੍ਰੈਲ 2026 ਨੂੰ ਸਵੇਰੇ 10 ਵਜੇ ਪਾਥਫਾਂਈਡਰ ਗਲੋਬਲ ਸਕੂਲ, ਰਾਮਪੁਰਾ ਫੂਲ ਵਿਖੇ ਕਰਵਾਏ ਜਾਣਗੇ¢ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਬਠਿੰਡਾ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਜਿੰਦਾ ਅਤੇ ਖ਼ਜ਼ਾਨਚੀ ਗੁਰਪ੍ਰੀਤ ਸਿੰਘ ਸਿੱਧੂ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਇਹ ਟਰਾਇਲ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੀ ਦੇਖ-ਰੇਖ ਵਿਚ ਹੋਣਗੇ ਅਤੇ ਇਨ੍ਹਾਂ ਟਰਾਇਲਾਂ ਵਿਚੋਂ ਚੁਣੇ ਖਿਡਾਰੀ ਜ਼ਿਲ੍ਹਾ ਬਠਿੰਡਾ ਦੀ ਨੁਮਾਇੰਦਗੀ ਕਰਦੇ ਹੋਏ ਸੂਬਾ ਪੱਧਰ ਦੀ ਚੈਂਪੀਅਨਸ਼ਿਪ ਵਿਚ ਹਿੱਸਾ ਲੈਣਗੇ¢ ਉਨ੍ਹਾਂ ਹੋਰ ਦੱਸਿਆ ਕਿ ਟਰਾਇਲਾਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦਾ ਭਾਰ 85 ਕਿਲੋਗ੍ਰਾਮ ਤੋਂ ਵੱਧ ਨਹੀਂ ਹੋਣਾ ਚਾਹੀਦਾ ਅਤੇ ਹਰ ਖਿਡਾਰੀ ਕੋਲ ਆਪਣੇ ਅਧਾਰ ਕਾਰਡ ਹੋਣੇ ਲਾਜ਼ਮੀ ਹਨ | ਇਸ ਲਈ ਸਾਰੇ ਖਿਡਾਰੀਆਂ ਨੂੰ ਖੁੱਲ੍ਹਾ ਸੱਦਾ ਹੈ ਕਿ ਉਹ ਸਮੇਂ ਸਿਰ ਪਹੁੰਚ ਕੇ ਨਿਰਧਾਰਿਤ ਮਾਪਦੰਡਾਂ ਤਹਿਤ ਟਰਾਇਲ ਵਿਚ ਸ਼ਾਮਲ ਹੋਣ ਅਤੇ ਖੇਡ ਜ਼ਰੀਏ ਆਪਣੀ ਕਾਬਲੀਅਤ ਦਿਖਾ ਕੇ ਜ਼ਿਲੇ੍ਹ ਦੀ ਟੀਮ ਵਿਚ ਸ਼ਾਮਿਲ ਹੋਣ ਲਈ ਅੱਗੇ ਆਉਣ¢