ਰਾਮਾਂ ਮੰਡੀ, 31 ਮਾਰਚ (ਗੁਰਪ੍ਰੀਤ ਸਿੰਘ ਅਰੋੜਾ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ 11 ਅਪ੍ਰੈਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਵਿਚ ਹੋਣ ਵਾਲੀ 'ਪੰਜਾਬ ਬਚਾਓ ਰੈਲੀ' ਸਬੰਧੀ ਹਲਕੇ ਦੇ ਲੋਕਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਅਜੀਤ ਦੀ ਪ੍ਰਤੀਨਿਧ ਨਾਲ ਗੱਲਬਾਤ ਦੌਰਾਨ ਸੀਨੀਅਰ ਅਕਾਲੀ ਆਗੂ ਜਗਦੇਵ ਸਿੰਘ ਕੰਗ ਮਾਨਵਾਲਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ | ਉਨ੍ਹਾਂ ਅੱਗੇ ਕਿਹਾ ਕਿ ਹਲਕੇ ਦਾ ਵਿਕਾਸ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ ਹੈ | ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਦਿ ਤੋਂ ਇਲਾਵਾ ਹੋਰ ਪਾਰਟੀ ਦੀੇ ਲੀਡਰਸ਼ਿਪ ਵੀ ਪਹੁੰਚ ਰਹੀ ਹੈ | ਉਨ੍ਹਾਂ ਹਲਕੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਇਸ ਰੈਲੀ ਵਿਚ ਪਹੁੰਚਣ ਲਈ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਤਰਸੇਮ ਸਿੰਘ ਸਿੱਧੂ ਮਾਨਵਾਲਾ ਹਾਜ਼ਰ ਸਨ |