28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਮੋਟਰਸਾਈਕਲ ਚੋਰੀ ਦੇ ਮਾਮਲੇ 'ਚ ਅਣਪਛਾਤਿਆਂ 'ਤੇ ਮੁਕੱਦਮਾ ਦਰਜ

ਅਜੀਤ ਡੈਸਕ 02-04-2026
ਬਠਿੰਡਾ, 1 ਅਪ੍ਰੈਲ (ਵੀਰਪਾਲ ਸਿੰਘ)-ਮੋਟਰ ਸਾਈਕਲ ਚੋਰੀ ਦੇ ਮਾਮਲੇ ਵਿਚ ਬਠਿੰਡਾ ਪੁਲਿਸ ਵਲੋਂ ਦੋ ਅਣਪਛਾਤੇ ਵਿਅਕਤੀਆਂ 'ਤੇ ਮੁਕੱਦਮਾ ਦਰਜ ਕੀਤਾ ਗਿਆ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਅੰਮਿ੍ਤਪਾਲ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਰਮਨਦੀਪ ਵਰਮਾ ਪੁੱਤਰ ਸੰਜੀਵ ਕੁਮਾਰ ਵਾਸੀ ਪਾਵਰ ਹਾਊਸ ਬਠਿੰਡਾ ਵਲੋਂ ਥਾਣਾ ਕੋਤਵਾਲੀ ਵਿਖੇ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਕਿ ਸਿਵਲ ਹਸਪਤਾਲ ਬਠਿੰਡਾ ਤੋਂ ਮੇਰਾ ਮੋਟਰ ਸਾਈਕਲ ਨੰਬਰ ਪੀ ਬੀ 03 ਜ਼ੈਡ 1136 ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ | ਪੁਲਿਸ ਵਲੋਂ ਸ਼ਿਕਾਇਤ ਕਰਤਾ ਵਿਅਕਤੀ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਕੋਤਵਾਲੀ ਵਿਖੇ ਮੁਕੱਦਮਾ ਦਰਜ ਕਰ ਲਿਆ |

ਪਿਛਲੀ ਖ਼ਬਰ ਲਹਿਰਾ ਥਰਮਲ ਦੇ ਮੁੱਖ ਗੇਟ ਅੱਗੇ ਟੀ.ਐਸ.ਯੂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ <br/> ਅਗਲੀ ਖ਼ਬਰ ਕਣਕ ਦੀ ਸਰਕਾਰੀ ਖ਼ਰੀਦ ਦੇ ਪਹਿਲੇ ਦਿਨ ਭੁੱਚੋ ਮੰਡੀ ਦੇ ਸਮੂਹ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।