ਮਹਿਰਾਜ, 1 ਅਪ੍ਰੈਲ (ਸੁਖਪਾਲ ਮਹਿਰਾਜ)-ਸਰਕਾਰੀ ਐਲੀਮੈਂਟਰੀ ਸਕੂਲ ਪੱਤੀ ਕਾਲਾ ਮਹਿਰਾਜ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਨੇ ਪੰਜਵੀਂ ਜਮਾਤ ਵਿਚੋਂ 500/500 ਅੰਕ ਪ੍ਰਾਪਤ ਕਰਕੇ 100 ਫੀਸਦੀ ਨਤੀਜਾ ਹਾਸਲ ਕੀਤਾ ਹੈ ਅਤੇ ਸਕੂਲ ਸਮੇਤ ਪਿੰਡ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ. ਐਚ. ਟੀ. ਯਮਨਦੀਪ ਕੁਮਾਰ ਨੇ ਦੱਸਿਆ ਕਿ ਇਹ ਵਿਦਿਆਰਥਣਾਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹੈ | ਜਮਾਤ ਅਧਿਆਪਕ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਪਰੀ ਕੌਰ ਵੱਡੀ ਹੋ ਕੇ ਜੱਜ ਬਣਨਾ ਚਾਹੁੰਦੀ ਹੈ ਜਦਕਿ ਦੂਜੀ ਵਿਦਿਆਰਥਣ ਨਵਦੀਪ ਕੌਰ ਦਾ ਸੁਪਨਾ ਡੀ.ਸੀ. ਬਣਨ ਦਾ ਹੈ | ਸਕੂਲ ਸਟਾਫ਼, ਸਮੁੱਚੀ ਪ੍ਰਬੰਧਕ ਕਮੇਟੀ ਤੇ ਪਿੰਡ ਵਾਸੀਆਂ ਵਲੋਂ ਦੋਵੇਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ |