28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸੜਕ ਹਾਦਸੇ 'ਚ ਅÏਰਤ ਸਮੇਤ ਦੋ ਜਣੇ ਗੰਭੀਰ ਜ਼ਖ਼ਮੀ

ਅਜੀਤ ਡੈਸਕ 02-04-2026
ਬਠਿੰਡਾ, 1 ਅਪ੍ਰੈਲ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਭੱਟੀ ਰੋਡ 'ਤੇ ਦੋ ਸਕੂਟਰਾਂ ਦੀ ਟੱਕਰ ਵਿਚ ਇਕ ਅÏਰਤ ਦੇ ਗੰਭੀਰ ਜ਼ਖ਼ਮੀ ਹੋਣ ਘਟਨਾ ਦੀ ਜਾਣਕਾਰੀ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੋਸਾਇਟੀ ਦੇ ਵਲੰਟੀਅਰ ਲਲਿਤ ਜਿੰਦਲ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ ਅਤੇ ਜ਼ਖਮੀ ਔਰਤ ਨੂੰ ਸਿਵਲ ਹਸਪਤਾਲ ਪਹੁੰਚਾਇਆ | ਜ਼ਖਮੀ ਅÏਰਤ ਜਸਵਿੰਦਰ ਕੌਰ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ | ਇਸ ਤੋਂ ਇਲਾਵਾ ਇਕ ਹੋਰ ਘਟਨਾ ਬੀਤੀ ਰਾਤ ਬਠਿੰਡਾ-ਗੋਨਿਆਣਾ ਰੋਡ 'ਤੇ ਇਕ ਬੋਲੈਰੋ ਗੱਡੀ ਓਵਰਬਿ੍ਜ ਦੇ ਨੇੜੇ ਇਕ ਸੇਫ਼ਟੀ ਡਰੱਮ ਨਾਲ ਟਕਰਾਉਣ ਕਾਰਨ ਡਰਾਇਵਰ ਗੱਡੀ ਵਿਚ ਫਸ ਗਿਆ | ਘਟਨਾ ਦੀ ਜਾਣਕਾਰੀ ਮਿਲਦੇ ਹੀ ਨੌਜਵਾਨ ਵੈਲਫੇਅਰ ਸੋਸਾਇਟੀ ਦੇ ਹਾਈਵੇਅ ਇੰਚਾਰਜ ਸੁਖਪ੍ਰੀਤ ਸਿੰਘ ਅਤੇ ਵਲੰਟੀਅਰ ਯਾਦਵਿੰਦਰ ਕੰਗ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ | ਲੋਕਾਂ ਦੀ ਮੱਦਦ ਨਾਲ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਬਲੈਰੋ ਵਿਚ ਫਸੇ ਡਰਾਇਵਰ ਸਿਕੰਦਰ ਸਿੰਘ (50) ਆਦਰਸ਼ ਨਗਰ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਐਮਰਜੈਂਸੀ ਵਾਰਡ 'ਚ ਭਰਤੀ ਕਰਵਾਇਆ ਗਿਆ |
ਪਿਛਲੀ ਖ਼ਬਰ ਲਾਲ ਲਕੀਰ ਵਾਲੀ ਜਗ੍ਹਾ ਦੇ ਮਾਮਲੇ 'ਤੇ ਪੁਲਿਸ ਵਿਭਾਗ ਤੇ ਬਾਲਿਆਂਵਾਲੀ ਪੰਚਾਇਤ ਹੋਏ ਰਜ਼ਾਮੰਦ <br/> ਅਗਲੀ ਖ਼ਬਰ ਬਲਾਕ ਸੰਮਤੀ ਫੂਲ ਦੇ ਚੇਅਰਮੈਨ ਤੇ ਉੱਪ ਚੇਅਰਮੈਨ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।