28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਬੀ.ਕੇ.ਯੂ. ਏਕਤਾ ਡਕੌਂਦਾ ਧਨੇਰ ਨੇ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਕੀਤੀ ਮੰਗ

ਅਜੀਤ ਡੈਸਕ 02-04-2026
ਬਠਿੰਡਾ, 1 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪਿਛਲੇ ਦੋ ਦਿਨ੍ਹਾਂ ਤੋਂ ਪਏ ਲਗਾਤਾਰ ਮੀਂਹ ਅਤੇ ਗੜੇ੍ਹਮਾਰੀ ਕਾਰਨ ਪੰਜਾਬ ਭਰ ਵਿਚ ਕਣਕ ਦੀ ਖੜੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ¢ ਇਸ ਸਬੰਧੀ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਵਲੋਂ ਸੂਬਾ ਸਰਕਾਰ ਤੋਂ ਤੁਰੰਤ ਮੁਆਵਜੇ ਦੀ ਮੰਗ ਕੀਤੀ ਗਈ ਹੈ¢ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਬਿੰਦਰ ਸਿੰਘ ਕੋਟਲੀ ਅਤੇ ਜ਼ਿਲ੍ਹਾ ਆਗੂ ਅਮਰਜੀਤ ਹਨੀ ਨੇ ਕਿਹਾ ਕਿ ਲਗਾਤਾਰ ਪਏ ਮੀਂਹ ਅਤੇ ਗੜ੍ਹੇਮਾਰੀ ਨਾਲ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ¢ ਇਸ ਲਈ ਉਨ੍ਹਾਂ ਦੀ ਸਰਕਾਰ ਤੋਂ ਮੰਗ ਹੈ ਕਿ ਫ਼ਸਲਾਂ ਦੇ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਨੁਕਸਾਨ ਦੀ ਰਿਪੋਰਟ ਤਿਆਰ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਨੁਕਸਾਨ ਮੁਤਾਬਿਕ ਮੁਆਵਜ਼ਾ ਦਿੱਤਾ ਜਾਵੇ¢ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਵੱਡਾ ਝਟਕਾ ਲੱਗਿਆ ਹੈ ਅਤੇ ਇਸ ਮੁਸ਼ਕਲ ਵੇਲੇ ਸਰਕਾਰ ਨੂੰ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ¢ ਉਨ੍ਹਾਂ ਮੰਗ ਕੀਤੀ ਕਿ ਕਣਕ ਦੀ ਫ਼ਸਲ ਦੇ ਨੁਕਸਾਨ ਲਈ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਕਿਸਾਨਾਂ 'ਤੇ ਕੋਈ ਵਾਧੂ ਆਰਥਿਕ ਬੋਝ ਨਾ ਪਵੇ¢ ਜ਼ਿਲ੍ਹਾ ਪ੍ਰਧਾਨ ਬਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋ ਰਿਹਾ ਹੈ ਪਰ ਸਰਕਾਰ ਵਲੋਂ ਅਜੇ ਤੱਕ ਯੋਗ ਮੁਆਵਜ਼ਾ ਨਹੀਂ ਦਿੱਤਾ ਗਿਆ¢ ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਹੀਂ ਦੇ ਰਹੀ ਅਤੇ ਸਿਰਫ਼ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਰੱਖਿਆ ਕਰ ਰਹੀ ਹੈ¢ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਨੇ ਤੁਰੰਤ ਮੁਆਵਜੇ ਸੰਬੰਧੀ ਕੋਈ ਠੋਸ ਕਾਰਵਾਈ ਨਾ ਆਰੰਭੀ ਤਾਂ ਜਥੇਬੰਦੀ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ¢ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕਰਵਉਣ ਲਈ ਜਥੇਬੰਦੀ ਦੀ ਜਲਦ ਮੀਟਿੰਗ ਬੁਲਾ ਕੇ ਠੋਸ ਫੈਸਲਾ ਲਿਆ ਜਾਵੇਗਾ |
ਪਿਛਲੀ ਖ਼ਬਰ ਪਾਰਕ ਮਹਿਲਾ ਭਜਨ ਮੰਡਲ ਵਲੋਂ ਝੰਡਾ ਰਸਮ ਅਦਾ ਕੀਤੀ <br/> ਅਗਲੀ ਖ਼ਬਰ ਬਠਿੰਡਾ ਵਿਚ ਪੈਟਰੋਲ-ਡੀਜ਼ਲ ਦੀ ਸਪਲਾਈ ਸੁਚਾਰੂ-ਡੀ. ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।