ਰਾਮਾ ਮੰਡੀ, 1 ਅਪ੍ਰੈਲ (ਗੁਰਪ੍ਰੀਤ ਸਿੰਘ ਅਰੋੜਾ)- ਨੇੜਲੇ ਪਿੰਡ ਜੱਜਲ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਾਨਦਾਰ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਤੌਰ 'ਤੇ ਕਾਂਗਰਸ ਪਾਰਟੀ ਦੇ ਹਲਕਾ ਤਲਵੰਡੀ ਸਾਬੋ ਤੋਂ ਸੀਨੀਅਰ ਆਗੂ ਖੁਸ਼ਬਾਜ ਸਿੰਘ ਜਟਾਣਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਖੁਸ਼ਬਾਜ ਸਿੰਘ ਜਟਾਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਵੱਲ ਧਿਆਨ ਦੇਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਨੌਜਵਾਨ ਵੱਧ ਤੋਂ ਵੱਧ ਖੇਡਾਂ ਵੱਲ ਧਿਆਨ ਦੇਣ | ਖੁਸ਼ਬਾਜ ਸਿੰਘ ਜਟਾਣਾ ਨੇ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ | ਕਿ੍ਕਟ ਟੂਰਨਾਮੈਂਟ ਦੌਰਾਨ ਖੁਸ਼ਬਾਜ ਸਿੰਘ ਜਟਾਣਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਕਾਂਗਰਸ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ ਮਾਨਵਾਲਾ, ਰਣਜੀਤ ਸਿੰਘ ਸੰਧੂ, ਸੁਖਪ੍ਰੀਤ ਸਿੰਘ ਬੰਗੀ ਕਲਾ (ਸਪੁੱਤਰ ਸਵ: ਸੁਖਜੀਤ ਸਿੰਘ ਬੰਟੀ ਬੰਗੀ), ਅੰਗਰੇਜ਼ ਸਿੰਘ ਪੱਕਾ, ਪਿੰਦਰ ਚਹਿਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |