ਮਹਿਰਾਜ, 1 ਅਪ੍ਰੈਲ (ਸੁਖਪਾਲ ਮਹਿਰਾਜ)-ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਹਿਰਾਜ ਵਿਖੇ ਗਿਆਰਵੀ, ਨੌਵੀਂ, ਸੱਤਵੀਂ ਅਤੇ ਛੇਵੀਂ ਜਮਾਤਾਂ ਦੇ ਨਤੀਜੇ ਐਲਾਨੇ ਗਏ ਅਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਮਾਤਾ-ਪਿਤਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ ਅਤੇ ਆਪਣੇ ਬੱਚਿਆਂ ਦੀ ਸਫ਼ਲਤਾ 'ਤੇ ਖੁਸ਼ੀ ਪ੍ਰਗਟਾਈ | ਸੰਖੇਪ ਸਮਾਗਮ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਇੰਚਾਰਜ ਕਿ੍ਸ਼ਨ ਲਾਲ ਨੇ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹਨ ਅਤੇ ਸਕੂਲ ਅੱਗੇ ਵੀ ਇਸੇ ਤਰ੍ਹਾਂ ਉੱਚ ਮਿਆਰ ਬਣਾਈ ਰੱਖੇਗਾ | ਚੇਅਰਮੈਨ ਡਾ: ਜਗਸੀਰ ਸਿੰਘ ਵੈਦ ਨੇ ਵਿਦਿਆਰਥੀਆ ਵਲੋਂ ਮਾਰੀਆਂ ਮੱਲਾਂ ਦਾ ਸਮੁੱਚੇ ਸਟਾਫ਼ ਨੂੰ ਸਿਹਰਾ ਦਿੰਦਿਆਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਕੂਲ ਦਾ 100 ਫੀਸਦੀ ਨਤੀਜਾ ਇਲਾਕੇ ਲਈ ਮਾਣ ਦੀ ਗੱਲ ਹੈ ਅਤੇ ਇਹ ਵਿਦਿਆਰਥੀਆਂ ਦੇ ਉਜਲੇ ਭਵਿੱਖ ਦੀ ਨਿਸ਼ਾਨੀ ਹੈ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ |