28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਭਾਜਪਾ ਵਲੋਂ ਐਸ.ਸੀ. ਮੋਰਚੇ ਦੇ ਅਹੁਦੇਦਾਰ ਨਿਯੁਕਤ, ਮਲੂਕਾ ਵਲੋਂ ਸਨਮਾਨਿਤ

ਅਜੀਤ ਡੈਸਕ 02-04-2026
ਬਠਿੰਡਾ, 1 ਅਪ੍ਰੈਲ (ਵਲ੍ਹਾਣ)- ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਬਠਿੰਡਾ ਦਿਹਾਤੀ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਵਿੰਗਾਂ ਵਿਚ ਨਿਯੁਕਤੀਆਂ ਤਹਿਤ ਅੱਜ ਪਾਰਟੀ ਦੇ ਸਥਾਨਕ ਦਫ਼ਤਰ ਵਿਚ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ, ਐਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਅਤੇ ਸੂਬਾ ਜਰਨਲ ਸਕੱਤਰ ਜਸਵੀਰ ਸਿੰਘ ਮਹਿਰਾਜ ਵਲੋਂ ਐਸ.ਸੀ. ਮੋਰਚੇ ਦੀ ਜ਼ਿਲ੍ਹਾ ਜਥੇਬੰਦੀ ਦਾ ਐਲਾਨ ਕੀਤਾ ਗਿਆ¢ਮਲੂਕਾ ਵਲੋਂ ਜਾਰੀ ਕੀਤੀ ਸੂਚੀ ਅਨੁਸਾਰ ਨਾਜ਼ਰ ਸਿੰਘ ਨੂੰ ਜਰਨਲ ਸਕੱਤਰ, ਬੂਟਾ ਖਾਨ ਨੂੰ ਮੀਤ ਪ੍ਰਧਾਨ, ਹਰਵਿੰਦਰ ਸਿੰਘ ਨੂੰ ਮੀਤ ਪ੍ਰਧਾਨ, ਪ੍ਰੇਮ ਸਿੰਘ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ¢ ਇਸ ਤੋਂ ਇਲਾਵਾ ਜਗਜੀਵਨ ਸਿੰਘ, ਬੀਰਵਾਲਾ ਸਿੰਘ, ਨਿਰਮਲ ਸਿੰਘ ਅਤੇ ਜੰਟਾ ਸਿੰਘ ਨੂੰ ਸਕੱਤਰ ਬਣਾਇਆ ਗਿਆ ਹੈ, ਜਦਕਿ ਸਵਰਨ ਸਿੰਘ ਨੂੰ ਖ਼ਜ਼ਾਨਚੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ¢ਕਮੇਟੀ ਮੈਂਬਰਾਂ ਵਜੋਂ ਰਿੰਕੂ ਬਾਬਾ, ਹਰਨੀਤ ਸਿੰਘ, ਰੇਸ਼ਮ ਸਿੰਘ, ਸੁਖਪਾਲ ਸਿੰਘ, ਜਸਵਿੰਦਰ ਸਿੰਘ, ਕਿਰਨਾ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ¢ ਇਸ ਮੌਕੇ ਮਲੂਕਾ ਵੱਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕਰਦੇ ਹੋਏ ਵਧਾਈ ਦਿੱਤੀ ਗਈ¢ ਉਨ੍ਹਾਂ ਕਿਹਾ ਕਿ ਭਾਜਪਾ ਇਕੋ ਇਕ ਅਜਿਹੀ ਪਾਰਟੀ ਹੈ, ਜਿੱਥੇ ਮਿਹਨਤੀ ਵਰਕਰਾਂ ਨੂੰ ਅੱਗੇ ਵਧਣ ਲਈ ਬਰਾਬਰ ਮੌਕੇ ਮਿਲਦੇ ਹਨ ਅਤੇ ਇਕ ਆਮ ਵਰਕਰ ਵੀ ਵੱਡੇ ਅਹੁਦਿਆਂ ਤੱਕ ਪਹੁੰਚ ਸਕਦਾ ਹੈ¢ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਰੈਲੀ ਤੋਂ ਬਾਅਦ ਪੰਜਾਬ ਦੀ ਸਿਆਸੀ ਹਵਾ ਵਿਚ ਵੱਡਾ ਬਦਲਾਅ ਆਇਆ ਹੈ ਅਤੇ ਲੋਕ ਭਾਜਪਾ ਨੂੰ ਇਕ ਮਜ਼ਬੂਤ ਵਿਕਲਪ ਵਜੋਂ ਵੇਖ ਰਹੇ ਹਨ¢ ਇਸ ਦੌਰਾਨ ਸੂਬਾ ਜਰਨਲ ਸਕੱਤਰ ਜਸਵੀਰ ਸਿੰਘ ਮਹਿਰਾਜ, ਜਰਨਲ ਸਕੱਤਰ ਮੇਜਰ ਬਰਾੜ, ਐਸ.ਸੀ. ਮੋਰਚਾ ਪ੍ਰਧਾਨ ਸਵਰਨ ਸਿੰਘ, ਕਿਸਾਨ ਮੋਰਚਾ ਪ੍ਰਧਾਨ ਬੂਟਾ ਭਾਈਰੂਪਾ, ਮਹਿਲਾ ਮੋਰਚਾ ਪ੍ਰਧਾਨ ਸੁਖਵਿੰਦਰ ਕੌਰ ਸ਼ੇਰਗੜ੍ਹ, ਯੁਵਾ ਮੋਰਚਾ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ ਭੁੱਚੋ, ਜਰਨਲ ਸਕੱਤਰ ਚੰਦਨ ਕਾਂਤ ਅਤੇ ਮੀਡੀਆ ਕਨਵੀਨਰ ਰਤਨ ਸ਼ਰਮਾ ਵੀ ਮੌਜੂਦ ਸਨ¢
ਪਿਛਲੀ ਖ਼ਬਰ ਬੀ. ਐਫ. ਸੀ. ਈ. ਟੀ. ਦੀ ਐਨ. ਐਸ. ਐਸ. ਯੂਨਿਟ ਨੇ ਸਟੇਟ ਐਨ. ਐਸ. ਐਸ. ਕਨਵੈਨਸ਼ਨ-2026 ਵਿਚ ਕਰਵਾਈ ਬੱਲੇ-ਬੱਲੇ ਅਗਲੀ ਖ਼ਬਰ ਸਾਲਾਨਾ ਪ੍ਰੀਖਿਆ 'ਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।