ਬਠਿੰਡਾ, 1 ਅਪ੍ਰੈਲ (ਵਲ੍ਹਾਣ)- ਮੁੱਖ ਖੇਤੀਬਾੜੀ ਅਫ਼ਸਰ, ਬਠਿੰਡਾ ਡਾ. ਹਰਬੰਸ ਸਿੰਘ ਸਿੱਧੂ ਦੀ ਅਗਵਾਈ, ਡਾ. ਦਵਿੰਦਰ ਸਿੰਘ ਸੰਧੂ, ਏ.ਪੀ.ਪੀ.ਓ., ਬਠਿੰਡਾ ਅਤੇ ਡਾ.ਹਰਜਸ ਪਾਲ ਸ਼ਰਮਾ, ਬਲਾਕ ਖੇਤੀਬਾੜੀ ਅਫ਼ਸਰ, ਨਥਾਣਾ ਦੀ ਰਹਿਨੁਮਾਈ ਹੇਠ ਭੁੱਚੋ ਮੰਡੀ ਵਿਖੇ ਇਨਪੁੱਟ ਡੀਲਰਾਂ ਦੀ ਇਕ ਮੀਟਿੰਗ ਆਯੋਜਿਤ ਗਈ¢ ਮੀਟਿੰਗ ਦੌਰਾਨ ਮੌਜੂਦ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਸਮੇਂ-ਸਿਰ ਮਿਆਰੀ ਬੀਜ, ਖਾਦ ਅਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਆਪਣਾ ਕੰਮਕਾਜ ਸਹੀ ਢੰਗ ਨਾਲ ਚਲਾਉਣ ਲਈ ਆਪਣੇ ਤਜਰਬੇ ਸਾਂਝੇ ਕੀਤੇ ਗਏ¢ ਇਸ ਦੌਰਾਨ ਸਾਰੇ ਹੀ ਇਨਪੁਟ ਡੀਲਰਾਂ ਵਲੋਂ ਕਿਸਾਨਾਂ ਨੂੰ ਸਹੀ ਅਤੇ ਮਿਆਰੀ ਇਨਪੁਟ ਦੇਣ ਦਾ ਵਿਸ਼ਵਾਸ ਦਵਾਇਆ ਗਿਆ¢ ਮੀਟਿੰਗ ਵਿਚ ਬਲਾਕ ਨਥਾਣਾ ਦੇ ਖੇਤੀਬਾੜੀ ਵਿਕਾਸ ਅਫ਼ਸਰ, ਡਾ. ਗੁਰਪ੍ਰੀਤ ਸਿੰਘ ਅਤੇ ਡਾ. ਜਗਦੀਪ ਸਿੰਘ ਬਰਾੜ ਤੋਂ ਇਲਾਵਾ ਪ੍ਰਸ਼ੋਤਮ ਲਾਲ ਏਐਸਆਈ ਅਤੇ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |