16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਭੇਦ ਭਰੀ ਹਾਲਤ ਦੇ ਵਿਚ ਅਣਪਛਾਤੇ ਨÏਜਵਾਨ ਦੀ ਲਾਸ਼ ਮਿਲੀ

ਅਜੀਤ ਡੈਸਕ 03-04-2026
ਬਠਿੰਡਾ 2 ਅਪ੍ਰੈਲ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਬੀੜ ਤਲਾਬ ਚਿੜੀਆਘਰ ਦੇ ਨੇੜੇ ਇਕ ਖਾਲੀ ਪਲਾਟ ਵਿਚ ਇਕ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲਣ ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਮੈਂਬਰ ਟੀਮ ਸੰਦੀਪ ਗਿੱਲ ਅਤੇ ਰਾਜਿੰਦਰ ਕੁਮਾਰ, ਸਹਾਰਾ ਐਂਬੂਲੈਂਸ ਲੈ ਕੇ ਘਟਨਾ ਸਥਾਨ ਮੌਕੇ 'ਤੇ ਪਹੁੰਚੇ¢ ਸਹਾਰਾ ਜਨ ਸੇਵਾ ਟੀਮ ਨੇ ਸਦਰ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ ਅਤੇ ਸਦਰ ਪੁਲਿਸ ਸਟੇਸ਼ਨ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ¢ ਮਿ੍ਤਕ ਕੋਲੋਂ ਕੋਈ ਵੀ ਦਸਤਾਵੇਜ਼ ਨਹੀਂ ਮਿਲਿਆ ਜੋ ਉਸ ਦੀ ਪਹਿਚਾਣ ਵਿਚ ਮਦਦ ਕਰ ਸਕੇ¢ ਘਟਨਾ ਸਥਾਨ 'ਤੇ ਇਕ ਮੋਟਰ-ਸਾਈਕਲ ਖੜ੍ਹਾ ਸੀ¢ ਪੁਲਿਸ ਕਾਰਵਾਈ ਤੋਂ ਬਾਅਦ, ਸਹਾਰਾ ਟੀਮ ਵਲੋਂ ਮਿ੍ਤਕ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ¢ ਸਹਾਰਾ ਦੇ ਪ੍ਰਧਾਨ ਗੌਤਮ ਗੋਇਲ ਨੇ ਕਿਹਾ ਕਿ ਮਿ੍ਤਕ ਨÏਜਵਾਨ ਦੀ ਮੌਤ ਸ਼ੱਕੀ ਹਾਲਾਤਾਂ ਵਿਚ ਹੋਈ ਜਾਪਦੀ ਹੈ¢ ਸਹਾਰਾ ਵਲੋਂ ਮਿ੍ਤਕ ਦੀ ਪਹਿਚਾਣ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ¢
ਸਰਵਹਿੱਤਕਾਰੀ ਸਕੂਲ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ
ਰਾਮਪੁਰਾ ਫੂਲ, 2 ਅਪ੍ਰੈਲ (ਹੇਮੰਤ ਕੁਮਾਰ ਸ਼ਰਮਾ)-ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਦਾ ਅਕਾਦਮਿਕ ਸੈਸ਼ਨ 2025-26 ਦਾ ਸਾਲਾਨਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਨਰਸਰੀ ਜਮਾਤ ਤੋਂ ਲੈ ਕੇ ਨੌਵੀਂ ਜਮਾਤ ਤੱਕ ਅਤੇ ਨਾਲ ਹੀ ਗਿਆਰ੍ਹਵੀਂ ਜਮਾਤ ਤੱਕ ਸਾਰੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਕਾਬਿਲ-ਏ-ਤਾਰੀਫ਼ ਰਿਹਾ | ਇਹ ਨਤੀਜੇ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਸਮਰਪਿਤ ਰਹਿਨੁਮਾਈ ਦਾ ਨਤੀਜਾ ਹਨ | ਸਕੂਲ ਵਲੋਂ ਕੀਤੀਆਂ ਸਾਰੀਆਂ ਅਕਾਦਮਿਕ ਕੋਸ਼ਿਸ਼ਾਂ ਨੇ ਸ਼ਾਨਦਾਰ ਨਤੀਜੇ ਦਿੱਤੇ, ਜਿਸ ਨਾਲ ਸਕੂਲ ਦਾ ਮਾਣ ਵਧਿਆ | ਸਾਰੇ ਹੀ ਵਿਦਿਆਰਥੀਆਂ ਦੀ ਮਾਪੇ ਇਸ ਮੌਕੇ ਬਹੁਤ ਹੀ ਖ਼ੁਸ਼ ਅਤੇ ਉਤਸੁਕ ਨਜ਼ਰ ਆ ਰਹੇ ਸਨ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸੰਜੀਵ ਕੁਮਾਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਉਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪ੍ਰੇਮ ਪ੍ਰਕਾਸ਼ ਅਤੇ ਮੈਨੇਜਰ ਗੁਰਪ੍ਰੀਤ ਸਿੰਘ ਨੇ ਵੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ | ਇਸ ਮੌਕੇ ਉਪ ਪਿ੍ੰਸੀਪਲ ਵਿਕਰਮਜੀਤ ਸਿੰਘ, ਕੋਆਰਡੀਨੇਟਰ ਨਿਰਮਲਜੀਤ ਕੌਰ, ਜੋਤੀ ਖੁਰਾਨਾ, ਆਸ਼ੂ ਰਾਣੀ ਅਤੇ ਅਨਮੋਲ ਕੌਸ਼ਲ ਵੀ ਮੌਜੂਦ ਰਹੇ | ਸਕੂਲ ਦੇ ਸਾਲਾਨਾ ਨਤੀਜੇ ਸੰਬੰਧੀ ਸਮਾਰੋਹ ਖ਼ੁਸ਼ੀ ਅਤੇ ਗੌਰਵ ਦੇ ਮਾਹੌਲ ਵਿਚ ਸੰਪੰਨ ਹੋਇਆ, ਜਿਸ ਨਾਲ ਵਿਦਿਆਰਥੀਆਂ ਵਿਚ ਭਵਿੱਖ ਲਈ ਨਵਾਂ ਜੋਸ਼ ਪੈਦਾ ਹੋਇਆ |

ਪਿਛਲੀ ਖ਼ਬਰ ਬਾਲਿਆਂਵਾਲੀ ਵਿਖੇ 'ਆਪ' ਦੇ ਆਗੂਆਂ ਨੇ ਚਾਰ ਸਾਲਾਂ ਦੀ ਸਰਕਾਰ ਦੇ ਕਾਰਜਕਾਲ ਬਾਰੇ ਦੱਸਿਆ ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਪ੍ਰਸ਼ਾਸਨ ਨੂੰ ਸੌਂਪਿਆ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।