04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡਾ. ਭੀਮ ਰਾਓ ਅੰਬੇਡਕਰ ਦੀ 135ਵੀਂ ਜੈਅੰਤੀ ਮੌਕੇ ਕਾਂਗਰਸ ਨੇ ਬਠਿੰਡਾ 'ਚ ਕੱਢਿਆ 'ਮਾਰਚ'

ਅਜੀਤ ਡੈਸਕ 15-04-2026
ਬਠਿੰਡਾ, 14 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਾਕਟਰ ਭੀਮ ਰਾਓ ਅੰਬੇਦਕਰ ਦੀ 135ਵੀਂ ਜੈਅੰਤੀ ਮੌਕੇ ਕਾਂਗਰਸ ਵਲੋਂ ਸਥਾਨਕ ਕਾਂਗਰਸ ਭਵਨ ਤੋਂ ਲੈ ਕੇ ਬਾਜ਼ਾਰਾਂ ਵਿਚ ਮਾਰਚ ਕੱਢਿਆ ਗਿਆ | ਸਮੁੱਚੀ ਲੀਡਰਸ਼ਿਪ ਵਲੋਂ ਡਾ: ਭੀਮ ਰਾਓ ਅੰਬੇਦਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ¢ ਇਸ ਮੌਕੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਡਾ: ਭੀਮ ਰਾਓ ਅੰਬੇਦਕਰ ਵਲੋਂ ਹੋਂਦ ਵਿਚ ਲਿਆਂਦੇ ਸੰਵਿਧਾਨ ਦੇ ਦਾਇਰੇ ਵਿਚ ਰਹਿ ਕੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰਦੀ ਰਹੀ ਹੈ ਪਰ ਮੋਦੀ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਰਹੀ ਹੈ¢ ਉਥੇ ਹੀ ਸੰਵਿਧਾਨ ਦੀਆਂ ਧੱਜੀਆਂ ਵੀ ਉਡਾਈਆਂ ਜਾ ਰਹੀਆਂ ਹਨ, ਵੋਟਰਾਂ ਤੋਂ ਵੋਟ ਦਾ ਹੱਕ ਖੋਹਣ ਤੱਕ ਦੇ ਹੱਥਕੰਡੇ ਵਰਤੇ ਜਾ ਰਹੇ ਹਨ | ਉਨ੍ਹਾਂ ਪੰਜਾਬ ਦੀ ਮਾਨ ਸਰਕਾਰ ਨੂੰ ਵੀ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦੀ ਅਜੇ ਤੱਕ ਕਿਸਾਨਾਂ ਨੂੰ ਮਿਹਨਤ ਨਹੀਂ ਦਿੱਤੀ ਗਈ, ਇਥੋਂ ਤੱਕ ਕਿ ਦਲਿਤ ਜਾਂ ਗ਼ਰੀਬ ਵਰਗ ਨੂੰ ਵੀ ਬਣਦੇ ਹੱਕ ਨਹੀਂ ਦਿੱਤੇ ਗਏ, ਹੁਸ਼ਿਆਰ ਲੜਕੀਆਂ ਅਤੇ ਸਕੂਲਾਂ ਵਿਚ ਵਜ਼ੀਫੇ ਤੱਕ ਨਹੀਂ ਦਿੱਤੇ ਗਏ, ਜਿਸ ਤੋਂ ਸਰਕਾਰ ਦਾ ਵੀ ਸੰਵਿਧਾਨ ਵਿਰੋਧੀ ਚਿਹਰਾ ਨੰਗਾ ਹੁੰਦਾ ਹੈ¢ ਉਨ੍ਹਾਂ ਸਮੁੱਚੇ ਪੰਜਾਬੀਆਂ ਨੂੰ ਸੱਦਾ ਦਿੱਤਾ ਹੈ ਕਿ ਸੰਵਿਧਾਨ ਦੇ ਦਾਇਰੇ ਵਿਚ ਰਹਿਕੇ ਸੰਵਿਧਾਨ ਨੂੰ ਮਜ਼ਬੂਤ ਬਣਾਉਣ ਅਤੇ ਡਾਕਟਰ ਭੀਮ ਰਾਓ ਅੰਬੇਦਕਰ ਦੀ ਸੋਚ ਨੂੰ ਮਜ਼ਬੂਤ ਬਣਾਉਣ ਲਈ ਕਾਂਗਰਸ ਦੇ ਹੱਥ ਮਜ਼ਬੂਤ ਕੀਤੇ ਜਾਣ¢ ਇਸ ਮੌਕੇ ਅਸ਼ੋਕ ਕੁਮਾਰ, ਕੇ. ਕੇ. ਅਗਰਵਾਲ, ਮਾਸਟਰ ਹਰਮੰਦਰ ਸਿੰਘ, ਹਰਪਾਲ ਬਾਜਵਾ, ਮਾਸਟਰ ਪ੍ਰਕਾਸ਼ ਚੰਦ, ਨੱਥੂ ਰਾਮ, ਪ੍ਰੀਤਮ ਸਿੰਘ ਇੰਟਕ, ਕਰਤਾਰ ਸਿੰਘ, ਬਲਵੰਤ ਰਾਏ ਨਾਥ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਤੇ ਪ੍ਰੈੱਸ ਇੰਚਾਰਜ ਰੁਪਿੰਦਰ ਬਿੰਦਰਾ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਆਂਗਣਵਾੜੀ ਕੇਂਦਰਾਂ ਵਿਚ ਵਿਸਾਖੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਫੂਲਕਾ ਦੀ ਅਗਵਾਈ ਹੇਠ ਭਾਜਪਾ ਲੀਡਰਸ਼ਿਪ ਵਿਸਾਖੀ ਜੋੜ ਮੇਲੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਈ ਨਤਮਸਤਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।