04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਆਂਗਣਵਾੜੀ ਕੇਂਦਰਾਂ ਵਿਚ ਵਿਸਾਖੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 15-04-2026
ਬਠਿੰਡਾ, 14 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਬਠਿੰਡਾ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿਚ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਹ ਜਾਣਕਾਰੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪੰਕਜ ਕੁਮਾਰ ਨੇ ਸਾਂਝੀ ਕੀਤੀ | ਮਨਾਏ ਗਏ ਇਸ ਵਿਸਾਖੀ ਦੇ ਤਿਉਹਾਰ ਦੌਰਾਨ ਛੋਟੇ ਬੱਚਿਆਂ ਅਤੇ ਮਾਤਾਵਾਂ ਨੂੰ ਵਿਸਾਖੀ ਦੇ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਵ ਬਾਰੇ ਜਾਣੂ ਕਰਵਾਇਆ ਗਿਆ | ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਕੇਂਦਰਾਂ ਨੂੰ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਅਤੇ ਬੱਚਿਆਂ ਨੂੰ ਪੰਜਾਬੀ ਰਿਵਾਇਤੀ ਪਹਿਰਾਵੇ ਪਹਿਨਾ ਕੇ ਭੰਗੜਾ ਅਤੇ ਗਿੱਧਾ ਕਰਵਾਇਆ ਗਿਆ | ਬੱਚਿਆਂ ਨੇ ਕਵਿਤਾਵਾਂ, ਗੀਤਾਂ ਅਤੇ ਛੋਟੇ-ਛੋਟੇ ਨਾਟਕਾਂ ਰਾਹੀਂ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ | ਇਸ ਤੋਂ ਇਲਾਵਾ ਮਾਤਾਵਾਂ ਨੂੰ ਪੋਸ਼ਣ, ਸਿਹਤ ਅਤੇ ਬੱਚਿਆਂ ਦੀ ਸੰਭਾਲ ਸੰਬੰਧੀ ਜਾਗਰੂਕਤਾ ਦਿੱਤੀ ਗਈ ਅਤੇ ਉਨ੍ਹਾਂ ਨੂੰ ਸੰਤੁਲਿਤ ਖੁਰਾਕ ਅਤੇ ਸਫਾਈ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ ਗਈ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪੰਕਜ ਕੁਮਾਰ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਸੱਭਿਆਚਾਰਕ ਪ੍ਰੋਗਰਾਮਾਂ ਨਾਲ ਬੱਚਿਆਂ ਵਿਚ ਆਤਮ-ਵਿਸ਼ਵਾਸ ਵੱਧਦਾ ਹੈ ਅਤੇ ਉਹਨਾਂ ਨੂੰ ਆਪਣੇ ਸੱਭਿਆਚਾਰ ਨਾਲ ਜੋੜਿਆ ਜਾਂਦਾ ਹੈ | ਇਸ ਮੌਕੇ ਸਾਰੇ ਹਾਜ਼ਰੀਨਾਂ ਵੱਲੋਂ ਇਕ-ਦੂਜੇ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਖੁਸ਼ੀ ਦਾ ਪ੍ਰਗਟਾਵਾ ਵੀ ਕੀਤਾ ਗਿਆ |

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਤੇ ਜਥੇ: ਬਾਬਾ ਟੇਕ ਸਿੰਘ ਨੇ ਤਖ਼ਤ ਸਾਹਿਬ ਵਿਖੇ ਨਵੀਂ ਦਰਸ਼ਨੀ ਡਿਓੜੀ ਦਾ ਕੀ... ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦੀ 135ਵੀਂ ਜੈਅੰਤੀ ਮੌਕੇ ਕਾਂਗਰਸ ਨੇ ਬਠਿੰਡਾ 'ਚ ਕੱਢਿਆ 'ਮਾਰਚ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।