04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸਮਾਜ ਸੇਵੀ ਨੇ ਸਿਵਲ ਹਸਪਤਾਲ 'ਚ ਵਾਟਰ ਕੂਲਰ ਲਗਵਾਇਆ <br/>

ਅਜੀਤ ਡੈਸਕ 15-04-2026
ਬੁਢਲਾਡਾ, 14 ਅਪ੍ਰੈਲ (ਸਵਰਨ ਸਿੰਘ ਰਾਹੀ)- ਸਥਾਨਕ ਸ਼ਹਿਰ ਦੇ ਸਮਾਜ ਸੇਵੀ ਮੁਖ਼ਤਿਆਰ ਸਿੰਘ ਵਲੋਂ ਸਰਕਾਰੀ ਹਸਪਤਾਲ ਦੇ ਮਰੀਜ਼ਾਂ ਲਈ ਠੰਢੇ ਪੀਣ ਵਾਲੇ ਪਾਣੀ ਦੀ ਸਹੂਲਤ ਲਈ ਵਾਟਰ ਕੂਲਰ ਲਗਾਇਆ ਗਿਆ ਹੈ | ਐਸ.ਐਮ.ਓ. ਡਾ. ਸਰਬਜੀਤ ਸਿੰਘ, ਮਾਸ ਮੀਡੀਆ ਅਫ਼ਸਰ ਹਰਬੰਸ ਲਾਲ, ਫਾਰਮੇਸੀ ਅਫ਼ਸਰ ਜ਼ੋਰਾਵਰ ਸਿੰਘ ਅਤੇ ਸਮਾਜ ਸੇਵੀ ਬਿੱਟੂ ਤਾਇਲ ਨੇ ਕਿਹਾ ਕਿ ਇਸ ਉਪਰਾਲੇ ਨਾਲ ਹਸਪਤਾਲ ਵਿਖੇ ਆਉਣ ਵਾਲੇ ਮਰੀਜ਼ਾਂ ਨੂੰ ਸਾਫ਼ ਅਤੇ ਠੰਢਾ ਪਾਣੀ ਪ੍ਰਾਪਤ ਹੋ ਸਕੇਗਾ | ਇਸ ਮੌਕੇ ਰਾਜਿੰਦਰ ਕੁਮਾਰ ਗੋਇਲ, ਪ੍ਰੇਮੀ ਸੁਰਿੰਦਰ ਕੁਮਾਰ ਅਤੇ ਐਮ.ਸੀ. ਦਰਸ਼ਨ ਸਿੰਘ ਨੇ ਦੱਸਿਆ ਕਿ ਗਰਮੀ ਦੇ ਦਿਨਾਂ ਦੌਰਾਨ ਹਸਪਤਾਲ 'ਚ ਪੀਣ ਵਾਲੇ ਪਾਣੀ ਦੀ ਘਾਟ ਕਾਰਨ ਮਰੀਜ਼ਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਨਵਾਂ ਵਾਟਰ ਕੂਲਰ ਲੱਗਣ ਨਾਲ ਇਹ ਸਮੱਸਿਆ ਕਾਫ਼ੀ ਹੱਦ ਤੱਕ ਹੱਲ ਹੋਵੇਗੀ |

ਪਿਛਲੀ ਖ਼ਬਰ ਬਹੁਗਿਣਤੀ ਅਧਿਆਪਕ ਮਰਦਮਸ਼ੁਮਾਰੀ ਦੇ ਕੰਮ 'ਚ ਉਲਝਾਏ, ਬੱਚਿਆਂ ਦੀ ਪੜ੍ਹਾਈ ਹੋ ਰਹੀ ਪ੍ਰਭਾਵਿਤ ਅਗਲੀ ਖ਼ਬਰ ਮਨਰੇਗਾ ਯੋਜਨਾ ਦੇ ਕਰਮਚਾਰੀਆਂ ਵਲੋਂ ਤਨਖ਼ਾਹਾਂ ਵਧਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।