05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਭਾਰਤ ਗਰੁੱਪ ਦੇ ਵਿਦਿਆਰਥੀਆਂ ਨੇ ਸੋਨੇ ਤੇ ਚਾਂਦੀ ਦੇ ਤਗਮੇ ਕੀਤੇ ਹਾਸਿਲ <br/>

ਅਜੀਤ ਡੈਸਕ 15-04-2026
ਸਰਦੂਲਗੜ੍ਹ, 14 ਅਪ੍ਰੈਲ (ਜੀ.ਐਮ. ਅਰੋੜਾ)-ਸਥਾਨਕ ਭਾਰਤ ਗਰੁੱਪ ਦੇ ਕੰਪਿਊਟਰ ਅਤੇ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਨੇ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੀ ਮੈਰਿਟ ਸੂਚੀ 'ਚ ਨਾਂਅ ਦਰਜ ਕਰਵਾਉਂਦਿਆਂ ਸੋਨੇ ਅਤੇ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ | ਡਾਇਰੈਕਟਰ ਡਾ. ਗੀਤੇਸ਼ ਗੋਗਾ ਨੇ ਦੱਸਿਆ ਕਿ ਪਰਮਜੀਤ ਕੌਰ (ਐੱਮ. ਐੱਸ. ਸੀ. ਆਈ. ਟੀ.) ਅਤੇ ਰਮਨਦੀਪ ਕੌਰ (ਬੀ.ਐੱਸ.ਸੀ.ਆਈ.ਟੀ.) ਨੇ 8.44 ਤੇ 8.13 ਸੀ.ਜੀ.ਪੀ.ਏ. ਅੰਕਾਂ ਨਾਲ ਪਹਿਲਾ ਜਦਕਿ ਪਿ੍ਯੰਕਾ (ਐੱਮ.ਐੱਸ.ਸੀ. ਸਾਇੰਸ) ਨੇ 8.49 ਸੀ.ਜੀ.ਪੀ.ਏ. ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕਰ ਕੇ ਕਾਲਜ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਚੰਗੇ ਭਵਿੱਖ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਡਾ: ਭੀਮ ਰਾਓ ਅੰਬੇਡਕਰ ਜੈਅੰਤੀ ਅਤੇ ਵਿਸਾਖੀ ਦਾ ਪਾਵਨ ਦਿਹਾੜਾ ਮਨਾਇਆ ਅਗਲੀ ਖ਼ਬਰ ਬੱਚਿਆਂ ਦੇ ਧਾਰਮਿਕ ਗਿਆਨ ਪਰਖ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।