05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡਾ: ਭੀਮ ਰਾਓ ਅੰਬੇਡਕਰ ਜੈਅੰਤੀ ਅਤੇ ਵਿਸਾਖੀ ਦਾ ਪਾਵਨ ਦਿਹਾੜਾ ਮਨਾਇਆ

ਅਜੀਤ ਡੈਸਕ 15-04-2026
ਮਹਿਲ ਕਲਾਂ, 14 ਅਪ੍ਰੈਲ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਵਿਖੇ ਡਾ: ਭੀਮ ਰਾਓ ਅੰਬੇਡਕਰ ਜੈਯੰਤੀ ਅਤੇ ਵਿਸਾਖੀ ਦਾ ਪਾਵਨ ਦਿਹਾੜਾ ਭਾਜਪਾ ਮੰਡਲ ਮਹਿਲ ਕਲਾਂ ਵਲੋਂ ਮੰਡਲ ਪ੍ਰਧਾਨ ਸੁਰਿੰਦਰ ਕੁਮਾਰ ਕਾਲਾ ਦੀ ਅਗਵਾਈ ਹੇਠ ਪੂਰੇ ਜੋਸ਼ ਖਰੋਸ਼, ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਬਾਬਾ ਸਾਹਿਬ ਦੀ ਤਸਵੀਰ 'ਤੇ ਫੁੱਲ ਮਾਲਾਵਾਂ ਭੇਟ ਕਰ ਕੇ ਕੇਕ ਕੱਟਿਆ ਗਿਆ ਅਤੇ ਉਨ੍ਹਾਂ ਦੇ ਜੀਵਨ 'ਤੇ ਸੰਘਰਸ਼ਾਂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਭਾਜਪਾ ਆਗੂ ਵਿੱਕੀ ਪਰੋਚਾ, ਕੈਪਟਨ ਦਰਸ਼ਨ ਸਿੰਘ, ਕੁਲਦੀਪ ਮਿੱਤਲ, ਪਰਮਜੀਤ ਸਿੰਘ ਨੇ ਕਿਹਾ ਕਿ ਡਾ: ਅੰਬੇਡਕਰ ਸਮਾਜਿਕ ਨਿਆਂ ਦੇ ਮੋਢੀ, ਸਮਾਨਤਾ ਦੇ ਪ੍ਰਤੀਕ ਅਤੇ ਵਿਕਸਤ ਭਾਰਤ ਦੇ ਸੰਕਲਪ ਦਾ ਮਜ਼ਬੂਤ ਆਧਾਰ ਹਨ | ਭਾਜਪਾ ਆਗੂਆਂ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠ ਬਾਬਾ ਸਾਹਿਬ ਦੇ ਸਨਮਾਨ ਵਿਚ ਕਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ ਪੰਚਤੀਰਥ ਦਾ ਵਿਕਾਸ ਅਤੇ ਸੰਵਿਧਾਨ ਦਿਵਸ ਦੀ ਘੋਸ਼ਣਾ ਸ਼ਾਮਿਲ ਹੈ | ਇਸ ਦੇ ਨਾਲ ਹੀ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਲਾਭ ਪਹੁੰਚਾਉਣ ਵਾਲੀਆਂ ਵਿਸ਼ੇਸ਼ ਯੋਜਨਾਵਾਂ ਅਤੇ ਪ੍ਰਾਪਤੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਭਾਰਤੀ ਰਾਸ਼ਟਰੀ ਕਾਂਗਰਸ ਵਲੋਂ ਬਾਬਾ ਸਾਹਿਬ ਨਾਲ ਕੀਤੇ ਅਪਮਾਨ ਅਤੇ ਸੰਵਿਧਾਨ ਤੇ ਲੋਕਤੰਤਰੀ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਯਤਨਾਂ ਨੂੰ ਵੀ ਉਜਾਗਰ ਕੀਤਾ ਜਾਵੇਗਾ | ਆਗੂਆਂ ਨੇ ਕਿਹਾ ਕਿ ਦੇਸ਼ ਦੇ ਲੋਕਾਂ ਵਲੋਂ ਭਾਜਪਾ ਦੀ ਵਿਚਾਰਧਾਰਾ, ਪ੍ਰਧਾਨ ਮੰਤਰੀ ਦੀ ਲੋਕਪਿ੍ਯਤਾ, ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪਾਰਟੀ ਵਰਕਰਾਂ ਦੀ ਸਖ਼ਤ ਮਿਹਨਤ ਨੂੰ ਸਲਾਹਿਆ ਜਾ ਰਿਹਾ ਹੈ, ਜਿਸ ਕਾਰਨ ਪਾਰਟੀ ਨੂੰ ਹਰ ਵਰਗ ਤੋਂ ਵੱਡਾ ਜਨਤਕ ਸਮਰਥਨ ਮਿਲ ਰਿਹਾ ਹੈ | ਇਸ ਮੌਕੇ ਮਹਿੰਦਰ ਸਿੰਘ ਖ਼ਾਲਸਾ, ਪ੍ਰਧਾਨ ਸੁਸ਼ੀਲ ਕੁਮਾਰ ਸ਼ੇਰਪੁਰ, ਸਵਰਨ ਸਿੰਘ, ਗੁਰਜੰਟ ਸਿੰਘ ਮਹਿਲ ਕਲਾਂ, ਪਿ੍ੰਸ ਗੋਇਲ, ਅਤੇ ਬੱਬੂ ਸ਼ੇਰਪੁਰ ਸਮੇਤ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਭਾਰਤ ਗਰੁੱਪ ਦੇ ਵਿਦਿਆਰਥੀਆਂ ਨੇ ਸੋਨੇ ਤੇ ਚਾਂਦੀ ਦੇ ਤਗਮੇ ਕੀਤੇ ਹਾਸਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।