05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਫਰਵਾਹੀ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ

ਅਜੀਤ ਡੈਸਕ 15-04-2026
ਬਰਨਾਲਾ, 14 ਅਪ੍ਰੈਲ (ਅਸ਼ੋਕ ਭਾਰਤੀ)-ਸੀਟੂ ਵਲੋਂ ਪਿੰਡ ਫਰਵਾਹੀ ਦੇ ਘੋੜਾ ਚੌਂਕ ਵਿਖੇ ਦੇਸ਼ ਦੇ ਸੰਵਿਧਾਨ ਰਚੇਤਾ ਡਾ: ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਨ ਉਨ੍ਹਾਂ ਦੇ ਬੁੱਤ 'ਤੇ ਹਾਰ ਪਾ ਕੇ ਮਨਾਇਆ ਗਿਆ | ਇਸ ਮੌਕੇ ਸੀਟੂ ਦੇ ਸੂਬਾ ਸਕੱਤਰ ਸਾਥੀ ਸ਼ੇਰ ਸਿੰਘ ਫਰਵਾਹੀ, ਸਾਥੀ ਹਰਪ੍ਰੀਤ ਸਿੰਘ, ਅੰਗਰੇਜ਼ ਸਿੰਘ, ਗੁਰਮੀਤ ਸਿੰਘ, ਬੱਲਾ, ਅਮਰੀਕ ਸਿੰਘ, ਸੋਹਣ ਲਾਲ ਪੱਪੀ, ਸਿਮਰਜੀਤ ਕੌਰ ਮੇਟ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੇ ਸੰਵਿਧਾਨ ਨੂੰ ਇਸ ਵਲੋਂ ਦਿੱਤੇ ਕਾਨੂੰਨੀ ਅਧਿਕਾਰਾਂ ਸਮੇਤ ਕਿਰਤ ਕਾਨੂੰਨਾਂ ਅਤੇ ਬਰਾਬਰਤਾ ਦੇ ਅਧਿਕਾਰਾਂ ਨੂੰ ਕੁਤਰ ਕੇ ਖੋਰਾ ਲਾ ਰਹੀ ਹੈ, ਕਿਰਤ ਕਾਨੂੰਨਾਂ ਨੂੰ ਤੋੜ ਮਰੋੜ ਕੇ ਨਵੇਂ ਬਣਾ ਰਹੀ ਹੈ, ਸਰਕਾਰੀ ਅਤੇ ਪਬਲਿਕ ਅਦਾਰੇ ਭਾਰਤੀ ਅਤੇ ਵਿਦੇਸ਼ੀ ਕਾਰਪੋਰੇਟਾਂ ਦੇ ਹਵਾਲੇ ਕਰ ਰਹੀ ਹੈ, ਪੱਕੀਆਂ ਨੌਕਰੀਆਂ ਖ਼ਤਮ ਕਰ ਰਹੀ ਹੈ, ਰਿਜ਼ਰਵੇਸ਼ਨ ਖ਼ਤਮ ਕਰਨ 'ਤੇ ਤੁਲੀ ਹੋਈ ਹੈ ਅਤੇ ਹੋਰ ਬੁਨਿਆਦੀ ਸਹੂਲਤਾਂ ਗ਼ਰੀਬ ਲੋਕਾਂ ਤੋਂ ਖੋਹ ਰਹੀ ਹੈ, ਜੀ.ਰਾਮ ਜੀ ਕਾਨੂੰਨ ਰੱਦ ਕਰ ਕੇ ਮਗਨਰੇਗਾ ਕਾਨੂੰਨ ਬਹਾਲ ਕੀਤੇ ਜਾਣ, ਬਿਜਲੀ ਅਤੇ ਬੀਜ ਬਿੱਲ ਰੱਦ ਕੀਤੇ ਜਾਣ, ਅਮਰੀਕਾ ਨਾਲ ਵਪਾਰਕ ਸਮਝੌਤਾ ਰੱਦ ਕੀਤਾ ਜਾਵੇ, ਮਨਰੇਗਾ ਦਿਹਾੜੀ 700 ਰੁਪਏ ਕੀਤੀ ਜਾਵੇ | ਇਸ ਮੌਕੇ ਦੇਸ਼ ਦੀ ਆਜ਼ਾਦੀ ਲਈ ਜ਼ਿਲਿ੍ਹਆਂ ਵਾਲੇ ਬਾਗ਼ ਵਿਚ ਵਿਦੇਸ਼ੀ ਅੰਗਰੇਜ਼ੀ ਹਕੂਮਤ ਦੀਆਂ ਗੋਲੀਆਂ ਨਾਲ ਸ਼ਹੀਦ ਹੋਏ ਆਜ਼ਾਦੀ ਪਰਵਾਨਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਦੇਵ ਸਿੰਘ, ਦਰਸ਼ਨ ਸਿੰਘ, ਮੇਜਰ ਸਿੰਘ, ਗੁਰਮੇਲ ਸਿੰਘ, ਹਰਬਚਨ ਸਿੰਘ, ਕਾਕਾ ਸਿੰਘ, ਸੁਖਦੇਵ ਸਿੰਘ, ਅਮਰਜੀਤ ਕੌਰ, ਦਰਬਾਰ ਸਿੰਘ, ਪੰਚ ਜਗਤਾਰ ਸਿੰਘ, ਸੁਖਦੇਵ ਕੌਰ, ਜਰਨੈਲ ਕੌਰ, ਜਗਜੀਤ ਸਿੰਘ, ਸੁਰਜੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਸੋਹੀਆਣਾ ਸਾਹਿਬ ਧੌਲਾ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।