05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਸੋਹੀਆਣਾ ਸਾਹਿਬ ਧੌਲਾ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ

ਅਜੀਤ ਡੈਸਕ 15-04-2026
ਰੂੜੇਕੇ ਕਲਾਂ, 14 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਗੁਰਦੁਆਰਾ ਸੋਹੀਆਣਾ ਸਾਹਿਬ ਧੌਲਾ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਮੱਖਣ ਧੌਲਾ, ਮੈਨੇਜਰ ਗੁਲਜ਼ਾਰ ਸਿੰਘ, ਮੀਤ ਪ੍ਰਧਾਨ ਕੌਰ ਸਿੰਘ ਮਹਿਤਾ, ਮੈਂਬਰ ਠਾਕੁਰ ਸਿੰਘ, ਭਾਈ ਜਗਰਾਜ ਸਿੰਘ ਦੀ ਅਗਵਾਈ ਵਿਚ ਖ਼ਾਲਸਾ ਸਾਜਨਾ ਦਿਵਸ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਦੌਰਾਨ ਭਾਈ ਰਾਮ ਸਿੰਘ ਗੁੜਥੜੀ ਵਾਲਿਆਂ ਨੇ ਗੁਰਬਾਣੀ ਵਿਚਾਰ ਕਰਦਿਆਂ ਕਿਹਾ ਕਿ ਦਸਮੇਸ਼ ਪਿਤਾ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਰਬੰਸਦਾਨ ਕਰ ਕੇ ਸਾਨੂੰ ਗੁਰੂ ਗ੍ਰੰਥ ਸਾਹਿਬ ਦੇ ਲੜ ਲਾ ਕੇ ਅੰਮਿ੍ਤ ਛਕ ਕੇ ਸਿੰਘ ਸਜਣ ਦਾ ਉਪਦੇਸ਼ ਕੀਤਾ ਹੈ | ਅਸੀਂ ਨਿੱਜੀ ਸੁਆਰਥਾਂ ਵੱਸ ਦੇਹਧਾਰੀਆਂ ਕੱਚੇ ਪਿੱਲੇ ਗੁਰੂਆਂ ਦੇ ਸਥਾਨਾਂ 'ਤੇ ਭਟਕਦੇ ਫਿਰ ਰਹੇ ਹਾਂ | ਸਾਨੂੰ ਅੰਮਿ੍ਤ ਛਕ ਕੇ ਸਿੰਘ ਸਜਣਾ ਚਾਹੀਦਾ ਹੈ | ਇਲਾਕੇ ਦੀਆਂ ਸ਼ਖ਼ਸੀਅਤਾਂ ਅਤੇ ਪ੍ਰਚਾਰਕ ਭਾਈ ਰਾਮ ਸਿੰਘ ਗੁੜਥੜੀ ਵਾਲਿਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਮੱਖਣ ਸਿੰਘ ਧੌਲਾ, ਮੈਨੇਜਰ ਗੁਲਜ਼ਾਰ ਸਿੰਘ ਦੀ ਅਗਵਾਈ ਵਿਚ ਸਨਮਾਨਿਤ ਕੀਤਾ ਗਿਆ | ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਜਾਣ ਵਾਲੀਆਂ ਸੰਗਤਾਂ ਲਈ ਗੁਰਦੁਆਰਾ ਸਾਹਿਬ ਦੇ ਗੇਟ 'ਤੇ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਮੁੱਖ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ, ਸਰਪੰਚ ਜਸਕਰਨ ਸਿੰਘ ਖੁੱਡੀ, ਗੁਰਮੇਲ ਸਿੰਘ, ਗੋਰਖਾ ਸਿੰਘ, ਰਾਮ ਸਿੰਘ ਗੁੁੜਥੜੀ ਵਾਲੇ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਵਾ ਅÏਰਤ ਜਸਵੀਰ ਕੌਰ ਚੂੰਘਾ ਦੇ ਹੱਕ ਵਿਚ ਡਟੀਆਂ ਕਿਸਾਨ ਅਤੇ ਹੋਰ ਜਥੇਬੰਦੀਆਂ ਅਗਲੀ ਖ਼ਬਰ ਫਰਵਾਹੀ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।