05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਪਾਤਿਸ਼ਾਹੀ ਨੌਵੀਂ ਢਿੱਲਵਾਂ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 15-04-2026
ਤਪਾ ਮੰਡੀ, 14 ਅਪ੍ਰੈਲ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਢਿੱਲਵਾਂ ਵਿਖੇ ਵਿਸਾਖੀ ਦਾ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਦੂਰ ਦੁਰਾਡੇ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਤਮਸਤਕ ਹੋ ਕੇ ਪਰਿਵਾਰਾਂ ਦੀ ਸੁੱਖ ਸ਼ਾਂਤੀ ਤੇ ਚੜ੍ਹਦੀ ਕਲਾ ਦੀ ਅਰਦਾਸ ਬੇਨਤੀ ਕੀਤੀ | ਸੰਗਤਾਂ ਵਲੋਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਗਿਆ | ਇਸ ਮੌਕੇ ਗੁਰੂਘਰ ਦੇ ਰਿਸੀਵਰ ਕੁਲਦੀਪ ਸਿੰਘ ਖ਼ਾਲਸਾ, ਮੈਨੇਜਰ ਜਸਵਿੰਦਰ ਸਿੰਘ ਨੇ ਵਿਸਾਖੀ ਦੇ ਤਿਉਹਾਰ ਸਬੰਧੀ ਚਾਨਣਾ ਪਾਇਆ | ਇਸ ਮੌਕੇ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ ਜਿਸ ਵਿਚ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਆਪਣਾ ਖ਼ੂਨ ਦਾਨ ਕੀਤਾ | ਸਮਾਗਮ ਦੌਰਾਨ ਪ੍ਰਮੱੁਖ ਸ਼ਖ਼ਸੀਅਤਾਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡੇਰਾ ਸੰਤ ਬਾਬਾ ਪੰਜਾਬ ਸਿੰਘ ਦੇ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ, ਥਾਣਾ ਤਪਾ ਦੇ ਕਾਰਜਕਾਰੀ ਇੰਚਾਰਜ ਤੇ ਸਿਟੀ ਇੰਚਾਰਜ ਬਲਜੀਤ ਸਿੰਘ, ਇਕਬਾਲ ਸਿੰਘ ਢਿੱਲੋਂ, ਰਣਦੀਪ ਸਿੰਘ ਢਿਲਵਾਂ, ਸਰਪੰਚ ਕੁਲਵਿੰਦਰ ਸਿੰਘ ਕਿੰਦੀ, ਸਰਪੰਚ ਬਿੰਦਰ ਸਿੰਘ, ਸੁਖਦੇਵ ਸਿੰਘ, ਬਲਦੀਪ ਸਿੰਘ, ਸਤਵਿੰਦਰ ਸਿੰਘ ਸੋਨਾ, ਪੰਡਿਤ ਰਾਜਾ ਸ਼ਰਮਾ, ਅਮਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਲਾਇਬ੍ਰੇਰੀ ਵਿਖੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਵਲੋਂ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।