28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਟੌਪ ਰੈਂਕਰ ਸਕੂਲ ਨਥਾਣਾ ਦੇ ਵਿਦਿਆਰਥੀਆਂ ਵਲੋਂ ਵਿਸਾਖੀ ਨੂੰ ਸਮਰਪਿਤ ਟੂਰ <br/>

ਅਜੀਤ ਡੈਸਕ 22-04-2026
ਨਥਾਣਾ, 21 ਅਪੈ੍ਰਲ (ਗੁਰਦਰਸ਼ਨ ਲੁੱਧੜ): ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਟੌਪ ਰੈਂਕਰ ਇੰਟਰਨੈਸ਼ਨਲ ਸਕੂਲ ਨਥਾਣਾ ਦੇ ਵਿਦਿਆਰਥੀਆਂ ਵਲੋਂ ਇਲਾਕੇ ਵਿਚ ਨੇੜਲੇ ਧਾਰਮਿਕ ਸਥਾਨਾਂ ਦਾ ਟੂਰ ਲਗਾਇਆ ਗਿਆ | ਇਸ ਧਾਰਮਿਕ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗੁਰੂ ਘਰਾਂ ਵਿਚ ਜਾ ਕੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ | ਸਕੂਲ ਪ੍ਰਬੰਧਕਾਂ ਵਲੋਂ ਇਸ ਟੂਰ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਸਰਬੰਸਦਾਨੀ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਦਮਦਮਾ ਸਾਹਿਬ ਤਲਵੰਡੀ ਸਾਬੋ ਸਮੇਤ ਮਾਲਵਾ ਇਲਾਕੇ ਵਿਚ ਲਗਭਗ ਨੌਂ ਮਹੀਨੇ ਦਾ ਲੰਬਾ ਸਮਾਂ ਰਹੀ ਇਤਿਹਾਸਕ ਠਹਿਰ ਮੌਕੇ ਹੋਏ ਪਰਉਪਕਾਰਾਂ ਬਾਰੇ ਜਾਣੂੰ ਕਰਵਾਇਆ ਗਿਆ | ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ ਕਿ ਦਸਮ ਪਿਤਾ ਨੇ ਚਮਕੌਰ ਦੀ ਜੰਗ ਤੋਂ ਬਾਅਦ ਤਕਰੀਬਨ ਸਮੁੱਚੇ ਮਾਲਵਾ ਖੇਤਰ ਨੂੰ ਆਪਣੇ ਚਰਨਾਂ ਦੀ ਛੋਹ ਦਿੱਤੀ ਅਤੇ ਜ਼ੁਲਮ ਦਾ ਟਾਕਰਾ ਕਰਨਾ ਸਿਖਾਇਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਬਰਾੜ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸਕ ਮਹੱਤਵ ਬਾਰੇ ਜਾਣਕਾਰੀ ਦਿੱਤੀ | ਸਕੂਲ ਦੇ ਚੇਅਰਮੈਨ ਪ੍ਰਮਿੰਦਰ ਸ਼ਰਮਾ ਨੇ ਬੱਚਿਆਂ ਨੂੰ ਸਿੱਖ ਧਰਮ ਦੀਆਂ ਸਿੱਖਿਆਵਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਕਾਲਜ ਵਿਚ ਚੈਕਿੰਗ ਦੌਰਾਨ ਵਿਦਿਆਰਥੀ ਕੋਲੋਂ ਨਸ਼ੀਲੇ ਕੈਪਸੂਲ ਬਰਾਮਦ, ਪੁਲਿਸ ਨੇ ਕੀਤਾ ਕਾਬੂ ਅਗਲੀ ਖ਼ਬਰ ਕੁਲਵਿੰਦਰ ਸਿੰਘ ਕਿੰਦੀ ਨੂੰ ਕਾਂਗਰਸ ਨੇ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ (ਦਿਹਾਤੀ) ਕੀਤਾ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।