28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦੇ ਹੱਕ 'ਚ ਹਨ੍ਹੇਰੀ ਚੱਲੀ-ਮਲੂਕਾ <br/>

ਅਜੀਤ ਡੈਸਕ 22-04-2026
ਭਗਤਾ ਭਾਈਕਾ, 21 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਹਲਕਾ ਰਾਮਪੁਰਾ ਫੂਲ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਗੁਰੂਸਰ ਤੋਂ ਸਾਬਕਾ ਸਰਪੰਚ ਨਿਹਾਲ ਸਿੰਘ ਨੇ 15 ਪਰਿਵਾਰਾਂ ਸਮੇਤ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕਰ ਦਿੱਤਾ | ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਨਿਹਾਲ ਸਿੰਘ ਸਾਬਕਾ ਸਰਪੰਚ, ਗੁਰਦੀਪ ਸਿੰਘ,ਸੁਖਵਿੰਦਰ ਸਿੰਘ , ਬੇਅੰਤ ਸਿੰਘ ਲਾਡੀ, ਜਗਤਾਰ ਸਿੰਘ, ਨਿਰਭੈ ਸਿੰਘ, ਜਗਤਾਰ ਸਿੰਘ ਮ, ਕੁਲਦੀਪ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ, ਨਿਰਭੈ ਸਿੰਘ ਚੌਹਾਨ, ਰਾਜਵਿੰਦਰ ਸਿੰਘ, ਮਲਕੀਤ ਸਿੰਘ ਚੌਹਾਨ, ਸਰਬਜੀਤ ਸਿੰਘ ਅਤੇ ਬੇਅੰਤ ਸਿੰਘ ਦਾ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਜਿਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦੀ ਹਨ੍ਹੇਰੀ ਚੱਲ ਰਹੀ ਹੈ | ਲਗਾਤਾਰ ਵੱਡੀ ਗਿਣਤੀ ਵਿੱਚ ਲੋਕ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ | ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਸਰਕਾਰ ਸਮੇਂ ਵੱਡੇ ਪੱਧਰ ਤੇ ਕਰਵਾਏ ਵਿਕਾਸ ਕਾਰਜਾਂ ਨੂੰ ਯਾਦ ਕਰਦਿਆਂ ਲੋਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ | ਪੰਜਾਬ ਦੇ ਲੋਕਾਂ ਦਾ ਉਤਸ਼ਾਹ ਦੱਸ ਰਿਹਾ ਹੈ ਕਿ ਉਹ 2027 ਵਿੱਚ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਗੇ | ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵੀਰਾਂ ਨੂੰ ਜੀ ਆਇਆਂ ਕਿਹਾ ਅਤੇ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਕੁਲਦੀਪ ਸਿੰਘ ਪੰਚ, ਸੇਵਕ ਸਿੰਘ ਪੰਚ, ਬਹਾਦਰ ਸਿੰਘ, ਜਗਜੀਤ ਮੱਲ੍ਹੀ, ਇਕਬਾਲ ਸਿੰਘ, ਰੇਸ਼ਮ ਸਿੰਘ, ਸੁਖਚੈਨ ਸਿੰਘ, ਜੈਲਦਾਰ ਫੌਜੀ, ਰੂਪ ਸਿੰਘ, ਬਲਵੀਰ ਸਿੰਘ, ਨਿਰਮਲ ਸਿੰਘ, ਸਰਬਜੀਤ ਸਿੰਘ ਅਤੇ ਪਿੰਡ ਦੀ ਸਮੁੱਚੀ ਜਥੇਬੰਦੀ ਹਾਜ਼ਰ ਰਹੀ |

ਪਿਛਲੀ ਖ਼ਬਰ ਕਰਾਟੇ ਖੇਡ ਨੂੰ ਉਤਸ਼ਾਹਿਤ ਕਰਨ ਲਈ ਹੋਈ ਮੀਟਿੰਗ, ਜ਼ਿਲ੍ਹਾ ਟੂਰਨਾਮੈਂਟ ਕਰਵਾਉਣ ਦਾ ਐਲਾਨ <br/> ਅਗਲੀ ਖ਼ਬਰ ਸਾਬਕਾ ਸਰਪੰਚ ਸਮੇਤ 15 ਪਰਿਵਾਰ ਅਕਾਲੀ ਦਲ ਵਿੱਚ ਸ਼ਾਮਿਲ <br/> ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦੇ ਹੱਕ 'ਚ ਹਨ੍ਹੇਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।