28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

40 ਨਸ਼ੀਲੀਆਂ ਗੋਲੀਆਂ ਸਮੇਤ ਆਇਆ ਪੁਲਿਸ ਅੜਿੱਕੇ

ਅਜੀਤ ਡੈਸਕ 22-04-2026
ਗੋਨਿਆਣਾ, 21 ਅਪ੍ਰੈਲ (ਲਛਮਣ ਦਾਸ ਗਰਗ)-ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਦਿਲਬਾਗ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਇਲਾਕੇ ਦੇ ਪਿੰਡ ਬਲਾਹੜ੍ਹ ਮਹਿਮਾ ਕੋਲ ਇਕ ਨਸ਼ਾ ਤਸਕਰ ਨਸ਼ੇ ਦੀ ਖਰੀਦੋ ਫ਼ਰੋਖਤ ਕਰਨ ਦੀ ਆੜ ਵਿਚ ਘੁੰਮ ਰਿਹਾ ਹੈ | ਜਿਸ ਤਹਿਤ ਪੁਲਿਸ ਨੇ ਉਕਤ ਪਿੰਡ ਕੋਲ ਟਰੈਪ ਲਗਾਕੇ ਜਦੋਂ ਉੱਥੋਂ ਲੰਘ ਰਹੇ ਇਕ ਸ਼ੱਕੀ ਵਿਅਕਤੀ ਦੀ ਤਲਾਸ਼ੀ ਲਈ ਤਾਂ ਪੁਲਿਸ ਨੇ ਉਸ ਕੋਲੋਂ 40 ਨਸ਼ੀਲੀਆਂ ਗੋਲੀਆਂ ਟਰਾਮਾਡੋਲ ਮਿਲੀਆਂ | ਪੁਲਿਸ ਨੇ ਨਸ਼ਾ ਤਸਕਰ ਦੀ ਪਹਿਚਾਣ ਪ੍ਰਭਜਿੰਦਰ ਸਿੰਘ ਪੁੱਤਰ ਪੱਪਾ ਸਿੰਘ ਵਾਸੀ ਪਿੰਡ ਬਲਾਹੜ੍ਹ ਮਹਿਮਾ ਵਜੋਂ ਕੀਤੀ ਹੈ | ਪੁਲਿਸ ਨੇ ਪ੍ਰਭਜਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਧਰਤੀ ਦਿਵਸ ਮਨਾਇਆ <br/> ਅਗਲੀ ਖ਼ਬਰ ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 4 ਨਸ਼ਾ ਤਸਕਰ ਕਾਬੂ 504 ਗ੍ਰਾਮ ਭੁੱਕੀ, 52 ਗ੍ਰਾਮ ਹੈਰੋਇਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।