28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਰਾਜਪਾਲ ਵਲੋਂ ਐਸ.ਐਸ.ਡੀ. ਗਰਲਜ਼ ਕਾਲਜ ਦੀ ਸਹਾਇਕ ਪ੍ਰੋ. ਡਾ. ਸ਼ਿਖਾ ਨੂੰ ਪੀ.ਐੱਚ.ਡੀ ਦੀ ਡਿਗਰੀ ਪ੍ਰਦਾਨ <br/>

ਅਜੀਤ ਡੈਸਕ 22-04-2026
ਬਠਿੰਡਾ, 21 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ): ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਐਸ.ਐਸ.ਡੀ. ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਬਠਿੰਡਾ ਦੀ ਸਹਾਇਕ ਪ੍ਰੋਫੈਸਰ ਡਾ. ਸ਼ਿਖਾ ਨੂੰ ਪੀ.ਐੱਚ.ਡੀ. ਦੀ ਡਿਗਰੀ ਪ੍ਰਦਾਨ ਕੀਤੀ ਗਈ ਹੈ, ਡਾ. ਸਿਖ਼ਾ ਦੀ ਮੇਹਨਤ, ਲਗਨ ਦਾ ਨਤੀਜਾ ਹੈ | ਇਹ 41ਵੀਂ ਕਨਵੋਕੇਸ਼ਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕੀਤੀ ਗਈ ਸੀ, ਜਿਸ ਵਿਚ ਰਾਜਪਾਲ ਅਤੇ ਯੂਨੀਵਰਸਿਟੀ ਦੇ ਚਾਂਸਲਰ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ¢ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਮੌਕੇ ਕੁੱਲ 457 ਖੋਜਾਰਥੀਆਂ ਨੂੰ ਪੀ.ਐੱਚ.ਡੀ. ਦੀਆਂ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ¢ ਡਾ. ਸ਼ਿਖਾ ਨੇ ਇਸ ਮਹੱਤਵਪੂਰਨ ਉਪਲਬਧੀ ਨਾਲ ਨਾ ਸਿਰਫ਼ ਆਪਣਾ ਲੰਬੇ ਸਮੇਂ ਤੋਂ ਦੇਖਿਆ ਸੁਪਨਾ ਸਾਕਾਰ ਕੀਤਾ ਹੈ, ਸਗੋਂ ਸਿੱਖਿਆ ਦੇ ਖੇਤਰ ਵਿਚ ਇੱਕ ਨਵਾਂ ਅਧਿਆਏ ਸਥਾਪਿਤ ਕੀਤਾ ਹੈ¢ ਉਨ੍ਹਾਂ ਦੀ ਇਸ ਕਾਮਯਾਬੀ ਨਾਲ ਉਨ੍ਹਾਂ ਦੇ ਮਾਤਾ-ਪਿਤਾ ਅਤੇ ਐਸ.ਐਸ. ਡੀ. ਬੀ. ਐਡ. ਕਾਲਜ, ਬਠਿੰਡਾ ਦਾ ਨਾਮ ਰੌਸ਼ਨ ਹੋਇਆ ਹੈ¢ ਉਨ੍ਹਾਂ ਦੀ ਪ੍ਰਾਪਤੀ 'ਤੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸੰਜੇ ਗੋਇਲ, ਉਪ ਪ੍ਰਧਾਨ ਅਜੇ ਗੁਪਤਾ, ਸਕੱਤਰ ਸੁਦਰਸ਼ਨ ਗੋਇਲ, ਪਿ੍ੰਸੀਪਲ ਡਾ. ਬਿਮਲਾ ਸਾਹੂ ਅਤੇ ਸਮੂਹ ਸਟਾਫ਼ ਵਲੋਂ ਡਾ. ਸ਼ਿਖਾ ਨੂੰ ਮੁਬਾਰਕਵਾਦ ਦਿੱਤੀ ਗਈ ਅਤੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ¢

ਪਿਛਲੀ ਖ਼ਬਰ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ : ਵਿਧਾਇਕ ਬਲਕਾਰ ਸਿੱਧੂ ਭਾਈਰੂਪਾ 'ਚ ਲਾਭਪਾਤਰੀਆਂ ਨੂੰ ਕਾਰਡ ਵੰਡੇ <br/> ਅਗਲੀ ਖ਼ਬਰ ਸਰਕਾਰ ਦੇ ਕੰਮਾਂ ਤੋਂ ਲੋਕ ਖ਼ੁਸ਼ ਪਰ ਠੇਕੇਦਾਰ ਤੋਂ ਹਨ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।