29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਵਿਕਾਸ ਕਾਰਜਾਂ ਦੀ ਨਿਗਰਾਨੀ ਤੇ ਸਮੇਂ ਸਿਰ ਪੂਰੇ ਕਰਨ 'ਤੇ ਜ਼ੋਰ-ਜੇ.ਈ. ਕਿਰਨਦੀਪ ਕੌਰ <br/>

ਅਜੀਤ ਡੈਸਕ 22-04-2026
ਮਹਿਰਾਜ, 21 ਅਪ੍ਰੈਲ (ਸੁਖਪਾਲ ਮਹਿਰਾਜ)-ਨਗਰ ਪੰਚਾਇਤ ਮਹਿਰਾਜ ਵਲੋਂ ਨਗਰ ਵਿਚ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ | ਇਨ੍ਹਾਂ ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ਦਫ਼ਤਰ ਨਗਰ ਪੰਚਾਇਤ ਮਹਿਰਾਜ ਦੀ ਜੇ ਈ ਕਿਰਨਦੀਪ ਕੌਰ ਨੇ ਦੱਸਿਆ ਕਿ ਨਗਰ ਵਿਚ ਸੜਕਾਂ ਦੇ ਦੋਵੇਂ ਪਾਸਿਆਂ ਇੰਟਰਲਾਕ ਟਾਇਲਾਂ ਲਗਾਉਣ, ਸਫ਼ਾਈ ਪ੍ਰਬੰਧ ਮਜ਼ਬੂਤ ਕਰਨ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਨਾਲ ਸਬੰਧਿਤ ਕੰਮ ਤੇਜ਼ੀ ਨਾਲ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਾਰੇ ਵਿਕਾਸ ਕਾਰਜ ਨਿਧਾਰਤ ਸਮੇਂ ਅੰਦਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਲਈ ਸੰਬੰਧਿਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ | ਉਨ੍ਹਾਂ ਇਹ ਵੀ ਕਿਹਾ ਕਿ ਨਗਰ ਵਾਸੀ ਵੀ ਵਿਕਾਸ ਕੰਮਾਂ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ | ਉਨ੍ਹਾਂ ਹੋਰ ਦੱਸਿਆ ਕਿ ਵਿਕਾਸ ਕਾਰਜਾਂ ਦੀ ਨਿਗਰਾਨੀ ਅਤੇ ਸਮੇਂ ਸਿਰ ਪੂਰੇ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ਨਗਰ ਪੰਚਾਇਤ ਮਹਿਰਾਜ ਦਾ ਕਾਰਜਕਾਲ 10 ਅਪ੍ਰੈਲ 2026 ਨੂੰ ਸਮਾਪਤ ਹੋ ਚੁੱਕਾ ਹੈ | ਇਸ ਤੋਂ ਬਾਅਦ ਮੌਜੂਦਾ ਸਮੇਂ ਵਿਚ ਚੱਲ ਰਹੇ ਸਾਰੇ ਵਿਕਾਸ ਕਾਰਜ ਪ੍ਰਸ਼ਾਸਨ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਹਨ, ਤਾਂ ਜੋ ਨਗਰ ਦੇ ਵਿਕਾਸ ਵਿਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ ਅਤੇ ਲੋਕਾਂ ਨੂੰ ਲਗਾਤਾਰ ਸੁਵਿਧਾਵਾਂ ਮਿਲਦੀਆਂ ਰਹਿਣ |

ਪਿਛਲੀ ਖ਼ਬਰ ਜ਼ਿਲ੍ਹਾ ਬਰਨਾਲਾ ਵਿਚ ਬਣਾਈਆਂ ਜਾਣਗੀਆਂ ਸ੍ਰੀ ਗੁਰੂ ਰਵਿਦਾਸ ਬਗ਼ੀਚੀਆਂ <br/> ਅਗਲੀ ਖ਼ਬਰ ਜ਼ਿਲ੍ਹੇ ਵਿਚ 3.06 ਲੱਖ ਮੀਟਿ੍ਕ ਟਨ ਤੋਂ ਵੱਧ ਕਣਕ ਦੀ ਆਮਦ-ਡਿਪਟੀ ਕਮਿਸ਼ਨਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।