29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਵਿਸ਼ਵ ਪਿ੍ਥਵੀ ਦਿਵਸ ਮੌਕੇ ਸਮਾਗਮ ਕਰਵਾਇਆ <br/>

ਅਜੀਤ ਡੈਸਕ 22-04-2026
ਮਾਨਸਾ, 21 ਅਪ੍ਰੈਲ (ਸੱਭਿ.ਪ੍ਰਤੀ)- ਸਥਾਨਕ ਸ. ਚੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਵਿਸ਼ਵ ਪਿ੍ਥਵੀ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਜਗਦੀਪ ਕੁਮਾਰ ਪਟਿਆਲ ਨੇ ਕਿਹਾ ਕਿ ਧਰਤੀ ਨੂੰ ਉਪਜਾਊ ਬਣਾਉਣ ਲਈ ਵਧੇਰੇ ਬੂਟੇ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ | ਵਿਦਿਆਰਥੀਆਂ, ਅਧਿਆਪਕਾਂ ਅਤੇ ਸੇਵਾਦਾਰਾਂ ਵਲੋਂ ਬਿਜਲੀ ਤੇ ਹਰ ਪ੍ਰਕਾਰ ਦੀ ਊਰਜਾ ਦੀ ਜ਼ਿੰਮੇਵਾਰੀ ਨਾਲ ਉਪਯੋਗ ਕਰਨ, ਪਾਣੀ ਤੇ ਹੋਰ ਕੁਦਰਤੀ ਸਾਧਨਾਂ ਦਾ ਬਚਾਅ ਕਰਨ ਅਤੇ ਨਵਿਆਉਣ ਯੋਗ ਊਰਜਾ ਨੂੰ ਵਧਾਉਣ ਦੇ ਯਤਨ ਕਰਨ ਦੀ ਸਹੁੰ ਚੁੱਕੀ ਗਈ | ਇਸ ਦੌਰਾਨ ਵਿਦਿਆਰਥੀਆਂ ਵਲੋਂ ਵਿੱਦਿਆ ਮੰਦਰ ਵਿਖੇ ਬੂਟੇ ਵੀ ਲਗਾਏ ਗਏ |

ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਰਾਜਨੀਤੀ ਸ਼ਾਸਤਰ ਵਿਭਾਗ ਨੇ ਗੈਸਟ ਲੈਕਚਰ ਕਰਵਾਇਆ <br/> ਅਗਲੀ ਖ਼ਬਰ ਏ.ਈ.ਐੱਸ.ਐੱਲ ਬਠਿੰਡਾ ਦਾ ਜੀ.ਈ. ਈ-2026 ਵਿਚ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।