23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ

ਅਜੀਤ ਡੈਸਕ 07-05-2026
ਬਠਿੰਡਾ, 6 ਮਈ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ, ਜਿਸ ਪਾਸੋਂ 105 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ | ਇਸ ਮਾਮਲੇ ਦੇ ਤਫ਼ਤੀਸ਼ੀ ਅਧਿਕਾਰੀ ਹੌਲਦਾਰ ਗੋਬਿੰਦ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਦਰ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਬੀੜ ਤਲਾਬ ਚਿੜੀਆ ਘਰ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ | ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 105 ਨਸ਼ੀਲੇ ਕੈਪਸੂਲ ਬਰਾਮਦ ਕਰ ਲਏ ਗਏ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਸੋਨੂੰ ਸਿੰਘ ਵਾਸੀ ਬੀੜ ਤਲਾਬ ਵਜੋਂ ਹੋਈ ਹੈ | ਜਿਸ 'ਤੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਬਲਵਿੰਦਰ ਸਿੰਘ ਵੇਈਾਪੂਈਾ ਦੇ ਗ੍ਰਹਿ ਵਿਖੇ ਬ੍ਰਹਮਪੁਰਾ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਵਿਸ਼ੇਸ਼ ਕਰੈਸ਼ ਕੋਰਸ ਆਯੋਜਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।