19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਬੰਗਾਲ ਦੀ ਜਿੱਤ ਨਾਲ ਅਗਲੀ ਵਾਰ ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨਾ ਤੈਅ ਹੋਇਆ-ਜੱਸੀ <br/>

ਅਜੀਤ ਡੈਸਕ 08-05-2026
ਸੰਗਤ ਮੰਡੀ, 7 ਮਈ (ਸੁਖਤੇਜ ਧਾਲੀਵਾਲ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਹਰਮਿੰਦਰ ਸਿੰਘ ਜੱਸੀ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤ ਲੀਡਰਸ਼ਿਪ, ਦੂਰ ਅੰਦੇਸ਼ੀ ਸੋਚ ਅਤੇ ਵਰਕਰਾਂ ਦੀ ਅਥਾਹ ਮਿਹਨਤ ਦੇ ਬਲਬੂਤੇ ਵਜੋਂ ਦੇਸ਼ ਭਰ 'ਚ ਭਾਜਪਾ ਦਾ ਆਧਾਰ ਲਗਾਤਾਰ ਮਜਬੂਤ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ ਵੀ ਭਾਜਪਾ ਸਰਕਾਰ ਬਣਾਉਣ ਵਿਚ ਕਾਮਯਾਬ ਰਹੇਗੀ | ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੱਸੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਪੱਛਮੀ ਬੰਗਾਲ ਵਰਗੇ ਮਹੱਤਵਪੂਰਨ ਸਿਆਸੀ ਮੈਦਾਨ ਵਿਚ ਆਪਣੀ ਪਕੜ ਮਜ਼ਬੂਤ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਪਾਰਟੀ ਹਰ ਕਿਸੇ ਚੁਣੌਤੀ ਦਾ ਸਾਹਮਣਾ ਕਰਨ ਦੀ ਸਮਰੱਥਾ ਰੱਖਦੀ ਹੈ | ਇਸੇ ਤਰ੍ਹਾਂ ਆਪਣੇ ਗੁਆਂਢੀ ਸੂਬੇ ਹਰਿਆਣਾ ਵਿਚ ਲਗਾਤਾਰ ਤਿੰਨ ਵਾਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਸੂਬੇ ਦਾ ਵੱਡੇ ਪੱਧਰ ਤੇ ਵਿਕਾਸ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਲੋਕ ਫਿਰ ਦੂਜੀਆਂ ਪਾਰਟੀਆਂ ਨੂੰ ਮੂੰਹ ਨਹੀਂ ਲਾਉਂਦੇ | ਜੱਸੀ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਸਿੱਧਾ ਲਾਭ ਆਮ ਜਨਤਾ ਤੱਕ ਪਹੁੰਚ ਰਿਹਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ 'ਚ ਵੀ ਭਾਜਪਾ ਇਕ ਮਜਬੂਤ ਵਿਕਲਪ ਵਜੋਂ ਉਭਰੇਗੀ |

ਪਿਛਲੀ ਖ਼ਬਰ ਠੇਕਾ ਮੁਲਾਜ਼ਮਾਂ ਵਲੋਂ ਸਰਕਾਰ ਦੇ ਲਾਰਿਆਂ ਦੀ ਨੀਤੀ ਖਿਲਾਫ ਸੂਬਾ ਪੱਧਰੀ ਧਰਨੇ ਦਾ ਐਲਾਨ <br/> ਅਗਲੀ ਖ਼ਬਰ ਤੇਲੂ ਰਾਮ ਲਹਿਰੀ ਐਮ. ਸੀ. ਨੇ ਸ਼੍ਰੋਮਣੀ ਅਕਾਲੀ ਦਲ 'ਚ ਕੀਤੀ ਵਾਪਸੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।