ਬਠਿੰਡਾ, 7 ਮਈ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਹਨੂੰਮਾਨ ਚÏਕ 'ਤੇ ਐਕਟਿਵਾ ਅਤੇ ਕਾਰ ਦੀ ਟੱਕਰ ਹੋਣ ਕਾਰਨ ਐਕਟਿਵਾ ਸਵਾਰ ਵਿਅਕਤੀ ਦੀਦਾਰ ਸਿੰਘ ਵਾਸੀ ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਗੰਭੀਰ ਜ਼ਖਮੀ ਹੋ ਗਿਆ¢ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਸੰਦੀਪ ਗੋਇਲ ਐਂਬੂਲੈਂਸ ਲੈ ਕੇ ਹਾਦਸੇ ਵਾਲੀ ਥਾਂ 'ਤੇ ਪਹੁੰਚੇ ¢ ਜ਼ਖਮੀ ਨੂੰ ਸ਼ਹੀਦ ਭਾਈ ਮਨੀ ਸਿੰਘ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ ਗਿਆ ¢