ਬਠਿੰਡਾ, 7 ਮਈ (ਅਵਤਾਰ ਸਿੰਘ ਕੈਂਥ)-ਸਥਾਨਕ ਬਠਿੰਡਾ ਮਾਲ ਰੋਡ 'ਤੇ ਈ-ਰਿਕਸ਼ਾ ਅਤੇ ਕਾਰ ਦੀ ਟੱਕਰ ਕਾਰਨ ਈ-ਰਿਕਸ਼ਾ ਪਲਟ ਗਿਆ, ਜਿਸ ਕਾਰਨ ਈ-ਰਿਕਸ਼ਾ ਡਰਾਈਵਰ ਅਤੇ ਸਵਾਰੀਆਂ ਬੁਰੀ ਤਰ੍ਹਾਂ ਗੰਭੀਰ ਜ਼ਖਮੀ ਹੋ ਗਈਆਂ ¢ ਸਹਾਰਾ ਮੁੱਖ ਦਫ਼ਤਰ 'ਤੇ ਹਾਦਸੇ ਦੀ ਸੂਚਨਾ ਮਿਲਣਸਾਰ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਸੰਦੀਪ ਗੋਇਲ ਦੀ ਅਗਵਾਈ 'ਚ ਐਂਬੂਲੈਂਸ ਲੈ ਕੇ ਹਾਦਸੇ ਵਾਲੀ ਥਾਂ 'ਤੇ ਪਹੁੰਚੇ ¢ ਸਹਾਰਾ ਟੀਮ ਨੇ ਜ਼ਖਮੀ ਵਿਅਕਤੀ ਚਰਨਜੀਤ ਲਾਲ ਨਿਵਾਸੀ ਕੋਟਕਪੂਰਾ ਨੂੰ ਸ਼ਹੀਦ ਭਾਈ ਮਨੀ ਸਿੰਘ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ¢