18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਨੈਸ਼ਨਲ ਲੋਕ ਅਦਾਲਤ ਕੱਲ੍ਹ ਨੂੰ

ਅਜੀਤ ਡੈਸਕ 08-05-2026
ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾਂ-ਨਿਰਦੇਸ਼ਾਂ ਅਤੇ ਕਰੁਨੇਸ਼ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਰਹਿਨੁਮਾਈ ਹੇਠ ਬਲਜਿੰਦਰ ਕੌਰ ਮਾਨ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ-ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੁਆਰਾ ਸੈਸ਼ਨਜ਼ ਡਵੀਜ਼ਨ, ਬਠਿੰਡਾ ਅਧੀਨ ਸਮੂਹ ਨਿਆਇਕ ਅਦਾਲਤਾਂ ਬਠਿੰਡਾ ਅਤੇ ਸਬ-ਡਵੀਜ਼ਨਾਂ, ਤਲਵੰਡੀ ਸਾਬੋ ਅਤੇ ਫੂਲ ਵਲੋਂ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ 9 ਮਈ 2026 ਨੂੰ ਲਗਾਈ ਜਾ ਰਹੀ ਹੈ | ਇਸ ਸਬੰਧੀ ਕਰੁਨੇਸ਼ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਧਨ ਦੀ ਬੱਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ | ਲੋਕ ਅਦਾਲਤਾਂ ਰਾਹੀਂ ਫੈਸਲੇ ਹੋਏ ਕੇਸਾਂ ਦੇ ਲਾਭਾਂ 'ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸ ਦੀ ਅੱਗੇ ਕੋਈ ਅਪੀਲ ਨਹੀਂ ਹੋ ਸਕਦੀ ਕਿਉਂਕਿ ਲੋਕ ਅਦਾਲਤ ਵਿਚ ਫੈਸਲਾ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਂਦਾ ਹੈ | ਇਸ ਨਾਲ ਝਗੜਾ ਹਮੇਸ਼ਾ ਲਈ ਖ਼ਤਮ ਹੋ ਜਾਂਦਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸਾਂ ਵਿਚ ਲਗਾਈ ਗਈ, ਕੋਰਟ ਫੀਸ ਵੀ ਵਾਪਸ ਕੀਤੀ ਜਾਂਦੀ ਹੈ | ਇਸ ਨੈਸ਼ਨਲ ਲੋਕ ਅਦਾਲਤ ਵਿਚ ਫੌਜਦਾਰੀ, ਚੈੱਕ ਬਾਊਾਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਣਗੇ |
ਪਿਛਲੀ ਖ਼ਬਰ ਮਹਿਲਾਵਾਂ ਦੀ ਸਿਹਤ ਸਭ ਤੋਂ ਵੱਡੀ ਦੌਲਤ, ਸੇਵਾ ਹੀ ਸਾਡਾ ਸੰਕਲਪ-ਮਹੇਸ਼ਵਰੀ <br/> ਅਗਲੀ ਖ਼ਬਰ ਮੁੱਖ ਮੰਤਰੀ ਸ਼ੁਕਰਾਨਾ ਦੌਰੇ ਤਹਿਤ ਅੱਜ ਕੋਟਸ਼ਮੀਰ 'ਚ ਬਠਿੰਡਾ ਦਿਹਾਤੀ ਦੇ ਵੋਟਰਾਂ ਦੇ ਰੂਬਰੂ ਹੋਣਗੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।