18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਗੁਪਤਾ ਹਸਪਤਾਲ 'ਚ ਜਗਦੀਪ ਕੌਰ ਦੇ ਦੋਵੇਂ ਗੋਡਿਆਂ ਦੀ ਹੋਈ ਸਫ਼ਲ ਰੋਬੋਟਿਕ ਸਰਜਰੀ- ਡਾ. ਮੋਹਿਤ ਗੁਪਤਾ <br/>

ਅਜੀਤ ਡੈਸਕ 08-05-2026
ਬਠਿੰਡਾ, 7 ਮਈ (ਪੱਤਰ ਪ੍ਰੇਰਕ)-ਬਠਿੰਡਾ ਦੀ ਰਹਿਣ ਵਾਲੀ 65 ਸਾਲਾ ਜਗਦੀਪ ਕੌਰ ਦੀ ਪਾਵਰ ਹਾਊਸ ਰੋਡ ਵਿਖੇ ਸਥਿਤ ਗੁਪਤਾ ਹਸਪਤਾਲ 'ਚ ਦੋਂਵੇ ਗੋਡਿਆਂ ਦੀ ਰੋਬੋਟਿਕ ਸਰਜਰੀ ਸਫ਼ਲਤਾਪੂਰਵਕ ਹੋਈ ਹੈ | ਜਗਦੀਪ ਕੌਰ ਅਨੁਸਾਰ ਉਹ ਹੁਣ ਆਪਣੇ ਘਰ ਦਾ ਸਾਰਾ ਕੰਮਕਾਰ ਆਸਾਨੀ ਨਾਲ ਖੁਦ ਕਰ ਲੈਂਦੀ ਹੈ | ਉਨ੍ਹਾਂ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਦੋਂਵੇ ਗੋਡਿਆਂ ਵਿਚ ਬਹੁਤ ਜ਼ਿਆਦਾ ਦਰਦ ਹੋਣ ਕਾਰਨ ਹਰ ਸਮੇਂ ਬਹੁਤ ਤਕਲੀਫ਼ 'ਚ ਰਹਿੰਦੀ ਸੀ | ਗੋਡਿਆਂ ਦਾ ਇਲਾਜ ਉਸ ਨੇ ਕਈ ਨਾਮੀ ਡਾਕਟਰਾਂ ਤੋਂ ਕਰਵਾਇਆ, ਪਰ ਲੱਖਾਂ ਰੁਪਏ ਖਰਚਣ ਦੇ ਬਾਵਜੂਦ ਉਸ ਨੂੰ ਕਿਸੇ ਤੋਂ ਵੀ ਕੋਈ ਆਰਾਮ ਨਹੀਂ ਮਿਲਿਆ | ਜਦੋਂ ਉਸ ਨੂੰ ਪਤਾ ਲੱਗਿਆ ਕਿ ਪਾਵਰ ਹਾਊਸ ਰੋਡ ਵਿਖੇ ਗੁਪਤਾ ਹਸਪਤਾਲ 'ਚ ਰੋਬੋਟਿਕ ਸਰਜਰੀ ਸ਼ੁਰੂ ਹੋਈ ਤਾਂ ਉਹ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਨਾਲ ਲੈ ਕੇ ਡਾਕਟਰ ਮੋਹਿਤ ਗੁਪਤਾ ਨੂੰ ਮਿਲੇ | ਜਿੱਥੇ ਡਾਕਟਰ ਨੇ ਉਸ ਦੇ ਟੈਸਟ ਕਰਵਾਉਣ ਤੋਂ ਬਾਅਦ ਰੋਬੋਟਿਕ ਸਰਜਰੀ ਕਰਵਾਉਣ ਦੀ ਸਲਾਹ ਦਿੱਤੀ ਗਈ | ਜਗਦੀਪ ਕੌਰ ਨੇ ਕਿਹਾ ਕਿ ਉਸ ਨੇ ਆਪਣੇ ਇਕ ਦੋਂਵੇ ਗੋਡਿਆਂ ਦੀ ਰੋਬੋਟਿਕ ਤਕਨੀਕ ਰਾਹੀਂ ਸਰਜਰੀ ਕਰਵਾ ਕੇ ਦਰਦ ਤੋਂ ਰਾਹਤ ਮਹਿਸੂਸ ਕੀਤੀ ਹੈ | ਇਸ ਮੌਕੇ ਰੋਬੋਟਿਕ ਸਰਜਨ ਡਾ: ਮੋਹਿਤ ਗੁਪਤਾ ਨੇ ਕਿਹਾ ਕਿ ਗੁਪਤਾ ਹਸਪਤਾਲ ਵਿਚ ਅਤਿ ਆਧੁਨਿਕ ਜਾਨਸਨ ਐਂਡ ਜਾਨਸਨ ਰੋਬੋਟ ਨਾਲ ਗੋਡੇ ਬਦਲਣ ਦੀ ਸਰਜਰੀ ਕੀਤੀ ਜਾ ਰਹੀ ਹੈ | ਜਾਨਸਨ ਐਂਡ ਜਾਨਸਨ ਦਾ ਵੈਲਿਸ ਰੋਬੋਟ ਸਭ ਤੋਂ ਵਧੀਆ ਆਧੁਨਿਕ ਗੋਡੇ ਬਦਲਣ ਵਾਲਾ ਰੋਬੋਟ ਹੈ, ਜੋ ਕਿ ਗੋਡੇ ਬਦਲਣ ਵਿਚ ਵਧੀਆ ਨਤੀਜੇ ਦਿੰਦਾ ਹੈ ਅਤੇ ਗੋਡੇ ਲੰਬੇ ਸਮੇਂ ਤੱਕ ਚੱਲਦੇ ਹਨ |

ਪਿਛਲੀ ਖ਼ਬਰ ਜਨਮੇਜਾ ਸਿੰਘ ਸੇਖੋਂ ਨੇ ਗਿੱਲ ਕਲਾਂ ਦੇ ਟਕਸਾਲੀ ਆਗੂ ਜਥੇਦਾਰ ਮੇਜਰ ਸਿੰਘ ਦਾ ਹਾਲ ਚਾਲ ਜਾਣਿਆ <br/> ਅਗਲੀ ਖ਼ਬਰ ਬਠਿੰਡਾ ਪੁਲਿਸ ਵਲੋਂ ਤਿੰਨ ਨਸ਼ਾ ਤਸਕਰ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।