18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੱਛਮੀ ਬੰਗਾਲ ਵਿਚ ਭਾਜਪਾ ਦੀ ਸ਼ਾਨਦਾਰ ਜਿੱਤ, ਵਰਕਰਾਂ 'ਚ ਖੁਸ਼ੀ ਦੀ ਲਹਿਰ <br/>

ਅਜੀਤ ਡੈਸਕ 08-05-2026
ਰਾਮਾਂ ਮੰਡੀ, 7 ਅਪ੍ਰੈਲ (ਤਰਸੇਮ ਸਿੰਗਲਾ)-ਪੱਛਮੀ ਬੰਗਾਲ ਵਿਚ ਭਾਰਤੀ ਜਨਤਾ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਇਲਾਕੇ ਦੇ ਭਾਜਪਾ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ | ਇਲਾਕਾ ਵਾਸੀਆਂ ਨੂੰ ਭਾਜਪਾ ਦੀ ਸ਼ਾਨਦਾਰ ਜਿੱਤ ਦੀ ਵਧਾਈ ਦਿੰਦੇ ਹੋਏ ਜ਼ਿਲ੍ਹਾ ਪ੍ਰਭਾਰੀ ਐਸ. ਸੀ. ਮੋਰਚਾ ਹਰਬੰਸ ਸਿੰਘ ਸੁਖਲੱਧੀ ਨੇ ਕਿਹਾ ਕਿ ਇਹ ਜਿੱਤ ਦੇਸ਼ ਦੇ ਲੋਕਾਂ ਵਲੋਂ ਭਾਜਪਾ ਦੀ ਨੀਤੀਆਂ ਅਤੇ ਵਿਕਾਸਸ਼ੀਲ ਸੋਚ 'ਤੇ ਭਰੋਸੇ ਦਾ ਸਬੂਤ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੀ ਨਿਗਰਾਨੀ ਹੇਠ ਦੇਸ਼ ਵਿਚ ਹੋ ਰਹੇ ਵਿਕਾਸ ਕਾਰਜਾਂ ਨੂੰ ਲੋਕਾਂ ਵਲੋਂ ਪੂਰਾ ਸਮਰਥਨ ਮਿਲ ਰਿਹਾ ਹੈ | ਪੱਛਮੀ ਬੰਗਾਲ ਤੋਂ ਬਾਅਦ ਹੁਣ 2027 ਵਿਚ ਪੰਜਾਬ ਵਿਚ ਵੀ ਕਮਲ ਹੀ ਖਿਲੇਗਾ | ਇਸ ਮੌਕੇ ਭਾਜਪਾ ਮਹਿਲਾ ਮੋਰਚਾ ਦੇ ਜ਼ਿਲ੍ਹਾ ਬਠਿੰਡਾ (ਦਿਹਾਤੀ) ਪ੍ਰਧਾਨ ਸੁਖਵਿੰਦਰ ਕੌਰ, ਚਰਨਜੀਤ ਕੌਰ, ਸਰਬਜੀਤ ਕੌਰ, ਮਲਕੀਤ ਕੌਰ, ਬਲਦੇਵ ਕੌਰ, ਮਨਜਿੰਦਰ ਕੌਰ, ਸ਼ਰਨਜੀਤ ਕੌਰ, ਰਜਨੀ ਕੌਰ, ਟੇਕ ਸਿੰਘ, ਪਰਮਜੀਤ ਸਿੰਘ ਅਤੇ ਹੇਮੰਤ ਸਿੰਘ ਆਦਿ ਭਾਜਪਾ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਲੂ ਤੋਂ ਬਚਾਅ ਲਈ ਹੋਮਿਓਪੈਥਿਕ ਦਵਾਈ ਲਾਭਕਾਰੀ-ਡਾ: ਕਲਿਆਣੀ ਅਗਲੀ ਖ਼ਬਰ ਆਧੁਨਿਕ ਖੇਤੀਬਾੜੀ 'ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।