ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ | ਇਨ੍ਹਾਂ ਨਿਯੁਕਤੀਆਂ ਤਹਿਤ ਪਾਰਟੀ ਦੇ ਟਕਸਾਲੀ ਅਤੇ ਮਿਹਨਤੀ ਆਗੂ ਜਥੇਦਾਰ ਸਰਬਜੀਤ ਸਿੰਘ ਡੂੰਮਵਾਲੀ ਨੂੰ ਪਾਰਟੀ ਦਾ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜਥੇਦਾਰ ਡੂੰਮਵਾਲੀ ਇਸ ਤੋਂ ਪਹਿਲਾਂ ਵੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਵਜੋਂ ਸੇਵਾ ਨਿਭਾਅ ਰਹੇ ਸਨ | ਜਥੇਦਾਰ ?ਡੂੰਮਵਾਲੀ ਦੀ ਨਿਯੁਕਤੀ ਨਾਲ ਪਾਰਟੀ ਨੂੰ ਇਕੱਲੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਵਿਚ ਹੀ ਨਹੀਂ, ਸਗੋਂ ਸਮੁੱਚੇ ਜ਼ਿਲੇ੍ਹ ਸਮੇਤ ਸੂਬੇ ਵਿਚ ਵੱਡੀ ਮਜ਼ਬੂਤੀ ਮਿਲੇਗੀ, ਕਿਉਂਕਿ ਉਹ ਅਕਾਲੀ ਸਿਆਸਤ ਵਿਚ ਚੰਗਾ ਸਥਾਨ ਰੱਖਦੇ ਹਨ | ਉਨ੍ਹਾਂ ਦੀ ਲੰਬੇ ਸਮੇਂ ਦੀ ਸੇਵਾ ਅਤੇ ਪੰਥਕ ਸੋਚ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ | ਜਥੇਦਾਰ ਸਰਬਜੀਤ ਸਿੰਘ ਡੂੰਮਵਾਲੀ ਦੀ ਸੀਨੀਅਰ ਮੀਤ ਪ੍ਰਧਾਨ ਵਜੋਂ ਨਿਯੁਕਤੀ ਦਾ ਜਿੱਥੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ, ਉੱਥੇ ਜਥੇਦਾਰ ਡੂੰਮਵਾਲੀ ਨੇ ਆਪਣੀ ਨਿਯੁਕਤੀ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪਹਿਲਾਂ ਨਾਲੋਂ ਵੀ ਵੱਧ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਅਤੇ ਪੰਜਾਬ ਦੇ ਹਿੱਤਾਂ ਲਈ ਹੋਰ ਵਧ-ਚੜ ਕੇ ਕਰਕੇ ਕੰਮ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ, ਉਨ੍ਹਾਂ ਦਾ ਮੁੱਖ ਟੀਚਾ ਹੋਵੇਗਾ |