ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਬਠਿੰਡਾ ਨਗਰ ਨਿਗਮ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ¢ ਇਸ ਸਬੰਧੀ ਪਾਰਟੀ ਦੇ ਸੰਗਠਨ ਮੰਤਰੀ ਸ੍ਰੀ ਨਿਵਾਸਲੂ ਵਲੋਂ ਅੱਜ ਸਥਾਨਕ ਦਫ਼ਤਰ ਵਿਚ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਅਤੇ ਸੂਬਾ ਜਰਨਲ ਸਕੱਤਰ ਦਿਆਲ ਸੋਢੀ ਦੀ ਅਗਵਾਈ ਹੇਠ ਆਗੂਆਂ ਨਾਲ ਮੀਟਿੰਗ ਕਰਕੇ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ¢ ਸ੍ਰੀ ਨਿਵਾਸਲੂ ਨੇ ਸੰਬੋਧਨ ਕਰਦਿਆਂ ਪੱਛਮੀ ਬੰਗਾਲ ਵਿਚ ਪਾਰਟੀ ਦੀ ਜਿੱਤ 'ਤੇ ਪਾਰਟੀ ਆਗੂਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਥਾਨਕ ਚੋਣਾਂ ਵਿਚ ਭਾਜਪਾ ਦੀ ਜਿੱਤ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਭਵਿੱਖ ਤੈਅ ਹੋਵੇਗਾ¢ ਉਨ੍ਹਾਂ ਆਗੂਆਂ ਨੂੰ ਹਦਾਇਤ ਕੀਤੀ ਕਿ ਜਿੱਤ ਦੀ ਸਮਰੱਥਾ ਰੱਖਣ ਵਾਲੇ ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇ ਅਤੇ ਡੋਰ-ਟੂ-ਡੋਰ ਮੁਹਿੰਮ ਰਾਹੀਂ ਹਰ ਘਰ ਤੱਕ ਪਹੁੰਚ ਬਣਾਈ ਜਾਵੇ¢ ਉਨ੍ਹਾਂ ਖ਼ਾਸ ਤੌਰ 'ਤੇ ਦਲਿਤ ਅਤੇ ਮਹਿਲਾ ਵਰਗ ਨੂੰ ਪਾਰਟੀ ਨਾਲ ਜੋੜਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ¢ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਬੰਗਾਲ ਦੀ ਜਿੱਤ ਨਾਲ ਭਾਜਪਾ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ ਅਤੇ ਹੁਣ ਪੰਜਾਬ ਵਿਚ ਵੀ ਪਾਰਟੀ ਮਜ਼ਬੂਤੀ ਨਾਲ ਅੱਗੇ ਵਧੇਗੀ¢ ਉਨ੍ਹਾਂ ਨੇ ਆਗੂਆਂ ਨੂੰ ਅਪੀਲ ਕੀਤੀ ਕਿ ਪ੍ਰਚਾਰ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇ¢ਸੂਬਾ ਜਰਨਲ ਸਕੱਤਰ ਦਿਆਲ ਸੋਢੀ ਨੇ ਵੀ ਚੋਣਾਂ ਦੀਆਂ ਤਿਆਰੀਆਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ | ਪਾਰਟੀ ਆਗੂਆਂ ਅਤੇ ਵੱਖ-ਵੱਖ ਮੋਰਚਿਆਂ ਦੇ ਪ੍ਰਧਾਨਾਂ ਨੇ ਹੁਣ ਤੱਕ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੱਤੀ¢ ਇਸ ਮੌਕੇ ਅਮਰਿੰਦਰ ਸਿੰਘ ਦਾਤੇਵਾਸ, ਜਸਵੀਰ ਸਿੰਘ ਮਹਿਰਾਜ, ਸਵਰਨ ਸਿੰਘ, ਮੇਜਰ ਸਿੰਘ ਬਰਾੜ, ਸੁੱਖਵਿੰਦਰ ਕੌਰ ਸ਼ੇਰਗੜ੍ਹ, ਜਸਪ੍ਰੀਤ ਸਿੰਘ ਜੱਸਾ ਭੁੱਚੋ, ਬਬਲੇਸ਼ ਕੁਮਾਰ, ਦੇਵੀ ਦਿਆਲ ਤਲਵੰਡੀ, ਸੁਖਮੰਦਰ ਕੋਇਰ ਸਿੰਘ ਵਾਲਾ, ਮਨਦੀਪ ਸ਼ਰਮਾ ਮਲੂਕਾ, ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਸਮੇਤ ਸਮੂਹ ਜ਼ਿਲ੍ਹਾ ਜਥੇਬੰਦੀ ਹਾਜ਼ਰ ਸੀ¢