ਲਹਿਰਾ ਮੁਹੱਬਤ, 7 ਮਈ (ਚਰਨਜੀਤ ਸਿੰਘ): ਸਥਾਨਕ ਸਫ਼ਾਈ ਕਰਮਚਾਰੀਆਂ ਵਲੋਂ ਅੱਜ ਨਗਰ ਪੰਚਾਇਤ ਦਫ਼ਤਰ ਵਿਖੇ ਆਪਣੀਆਂ ਮੰਗਾਂ ਨੂੰ ਲੈਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਰਾਹੁਲ, ਮੀਤ ਪ੍ਰਧਾਨ ਰਵੀ ਕੁਮਾਰ ਤੋਂ ਇਲਾਵਾ ਜਗਦੀਸ਼, ਗੁਰਪ੍ਰੀਤ ਤੇ ਸਮੂਹ ਸਾਥੀਆਂ ਵਲੋਂ ਰੋਸ ਮੁਜ਼ਾਹਰਾ ਕੀਤਾ ਗਿਆ | ਉਨਾਂ ਮੰਗ ਕੀਤੀ ਕਿ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ, ਬਰਾਬਰ ਕੰਮ ਬਰਾਬਰ ਤਨਖ਼ਾਹ ਦਿੱਤੀ ਜਾਵੇ, ਸਟਾਫ਼ ਦੀ ਕਮੀ ਨੂੰ ਪੂਰਾ ਕੀਤਾ ਜਾਵੇ, ਰੁਜ਼ਗਾਰ ਨੂੰ ਪੱਕਾ ਕੀਤਾ ਜਾਵੇ |