ਭਗਤਾ ਭਾਈਕਾ, 7 ਮਈ (ਸੁਖਪਾਲ ਸਿੰਘ ਸੋਨੀ)-ਸੂਬਾ ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਵਿਚ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਬਿੱਲ 2026 ਪਾਸ ਕੀਤੇ ਜਾਣ ਦੀ ਖੁਸ਼ੀ ਵਿਚ ਹਲਕਾ ਰਾਮਪੁਰਾ ਫੂਲ ਦੇ ਪਿੰਡ ਜਲਾਲ ਦੇ ਗੁਰਦੁਆਰਾ ਤੀਰਥਸਰ ਸਾਹਿਬ ਜਲਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ, ਸੀਨੀਅਰ ਆਪ ਆਗੂ ਬੂਟਾ ਸਿੰਘ ਜਲਾਲ, ਜਤਿੰਦਰ ਸਿੰਘ ਭੱਲਾ ਚੇਅਰਮੈਨ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਬਿੱਲ 2026 ਸਿੱਖ ਕੰਮ ਦੀਆਂ ਭਾਵਨਾਵਾਂ ਦੀ ਰੱਖਿਆ ਸਬੰਧੀ ਇਕ ਇਤਿਹਾਸਕ ਕਦਮ ਹੈ | ਉਨਾਂ ਕਿਹਾ ਕਿ ਗੁਰੂ ਸਾਹਿਬ ਦੇ ਸਤਿਕਾਰ ਨੂੰ ਯਕੀਨੀ ਬਣਾਉਣਾ ਹਰ ਸਿੱਖ ਦਾ ਫ਼ਰਜ਼ ਹੈ | ਉਨਾਂ ਕਿਹਾ ਕਿ ਗੁਰੂ ਸਾਹਿਬ ਦੇ ਬੇਅਦਬੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਉਪਰ ਬਖਸ਼ਿਆ ਨਹੀਂ ਜਾਵੇਗਾ | ਸਮਾਗਮ ਦੌਰਾਨ ਆਪ ਦੇ ਹਲਕਾ ਕੋਆਰਡੀਨੇਟਰ ਬੂਟਾ ਸਿੰਘ ਜਲਾਲ ਨੇ ਸਮਾਗਮ ਵਿਚ ਪੁੱਜੀਆਂ ਸੰਗਤ ਦਾ ਧੰਨਵਾਦ ਕੀਤਾ | ਉਨਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਬਿੱਲ 2026 ਪਾਸ ਕਰਕੇ ਇਤਿਹਾਸਿਕ ਫੈਸਲਾ ਕੀਤਾ ਹੈ | ਸਮਾਗਮ ਦੌਰਾਨ ਜਤਿੰਦਰ ਸਿੰਘ ਭੱਲਾ ਚੇਅਰਮੈਨ ਨਗਰ ਸੁਧਾਰ ਟਰੱਸਟ ਬਠਿੰਡਾ, ਨੇ ਪੰਜਾਬ ਸਰਕਾਰ ਦੇ ਉਕਤ ਫੈਸਲੇ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸਖਤ ਫੈਸਲੇ ਲੈਣ ਦੀ ਹਿੰਮਤ ਰੱਖਦੀ ਹੈ | ਇਸ ਸਮਾਗਮ ਦੌਰਾਨ ਮਾਲਵੇ ਦੇ ਉੱਘੇ ਢਾਡੀ ਬਲਵਿੰਦਰ ਸਿੰਘ ਭਗਤਾ ਦੇ ਜੱਥੇ ਨੇ ਧਾਰਮਿਕ ਵਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਬੇਅੰਤ ਸਿੰਘ ਸਲਾਬਤਪੁਰਾ ਚੇਅਰਮੈਨ ਮਾਰਕਿਟ ਕਮੇਟੀ ਭਗਤਾ, ਯਾਦਵਿੰਦਰ ਸਿੰਘ ਪੱਪੂ ਸਿਰੀਏਵਾਲਾ, ਸੁਰੇਸ਼ ਕੁਮਾਰ ਕਾਲੀ ਸੇਤੀਆ, ਜਗਸੀਰ ਸਿੰਘ ਪੰਨੂੰ, ਗੁਰਮੁੱਖ ਸਿੰਘ ਬਰਾੜ, ਸੰਜੀਵ ਕੁਮਾਰ ਬੰਟੀ, ਵਿਜੈ ਕੁਮਾਰ ਪੱਪੂ, ਰਾਜਵਿੰਦਰ ਸਿੰਘ ਭਗਤਾ, ਜਸਵਿੰਦਰ ਸਿੰਘ ਭਗਤਾ, ਕਾਕਾ ਖਾਨਦਾਨ ਭਗਤਾ, ਰਾਕੇਸ ਕੁਮਾਰ ਅਰੋੜਾ ਆਦਿ ਹਾਜ਼ਰ ਸਨ |