18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸੁਖਦੇਵ ਸਿੰਘ ਬਲਾਕ ਪ੍ਰਧਾਨ ਕਾਂਗਰਸ ਅਤੇ ਬਲਵਿੰਦਰ ਕੌਰ ਜ਼ਿਲ੍ਹਾ ਸੈਕਟਰੀ (ਮਹਿਲਾ) ਵਿੰਗ ਅਕਾਲੀ ਦਲ 'ਚ ਸ਼ਾਮਿਲ

ਅਜੀਤ ਡੈਸਕ 08-05-2026
ਰਾਮਾਂ ਮੰਡੀ, 7 ਮਈ (ਤਰਸੇਮ ਸਿੰਗਲਾ, ਗੁਰਪ੍ਰੀਤ ਸਿੰਘ ਅਰੋੜਾ)- ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਉਮੀਦਵਾਰ ਅਤੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਲਗਾਤਾਰ ਕੀਤੇ ਜਾ ਰਹੇ ਹਲਕੇ ਦੇ ਦੌਰਿਆਂ ਦੌਰਾਨ ਵੱਡੀ ਗਿਣਤੀ ਵਿਚ ਲੋਕ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਰਹੇ ਹਨ | ਜਿਸ ਨਾਲ ਹਲਕੇ ਅੰਦਰ ਦਲ ਦੀ ਸਥਿਤੀ ਲਗਾਤਾਰ ਮਜ਼ਬੂਤ ਹੋ ਰਹੀ ਹੈ | ਬੀਤੀ ਦੇਰ ਸ਼ਾਮ ਰਵੀਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਸੁਖਦੇਵ ਸਿੰਘ ਬਲਾਕ ਪ੍ਰਧਾਨ ਓ.ਬੀ.ਸੀ. ਸੈੱਲ ਕਾਂਗਰਸ ਅਤੇ ਬਲਵਿੰਦਰ ਕੌਰ ਜ਼ਿਲ੍ਹਾ ਸੈਕਟਰੀ (ਮਹਿਲਾ) ਵਿੰਗ ਕਾਂਗਰਸ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ | ਸ਼ਾਮਿਲ ਹੋਏ ਸਮੂਹ ਵਰਕਰਾਂ ਨੂੰ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਪਾਰਟੀ ਦੇ ਮਫ਼ਲਰ ਭੇਟ ਕਰਕੇ ਬਣਦਾ ਸਨਮਾਨ ਦਿੱਤਾ ਗਿਆ ਅਤੇ ਪੰਜਾਬ ਵਿਚ ਸਰਕਾਰ ਬਣਨ 'ਤੇ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕਰਨ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਬੋਲਦਿਆਂ ਸਿੱਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਇੱਕੋ-ਇਕ ਲੋਕਾਂ ਦੀ ਅਜਿਹੀ ਖੇਤਰੀ ਪਾਰਟੀ ਹੈ, ਜਿਸ ਨੇ ਹਮੇਸ਼ਾ ਵਿਕਾਸ ਕੰਮਾਂ ਨੂੰ ਪਹਿਲ ਦਿੱਤੀ ਹੈ ਅਤੇ ਵਰਕਰਾਂ ਦੀ ਹਮੇਸ਼ਾ ਸੁਣਵਾਈ ਕੀਤੀ ਹੈ | ਇਸ ਮੌਕੇ ਆਮ ਲੋਕਾਂ ਤੋਂ ਇਲਾਵਾ ਪਾਰਟੀ ਦੇ ਪੀ.ਏ. ਹਰਤਾਵਲ ਸਿੰਘ ਸੁੱਖੀ, ਦਵਿੰਦਰ ਸਿੰਘ ਸਰਾਂ ਕੋਟ ਬਖਤੂ ਹਲਕਾ ਅਬਜ਼ਰਬਰ, ਦਵਿੰਦਰ ਕੁਮਾਰ ਜੈਨ, ਪੱਪੂ ਧਾਲੀਵਾਲ, ਸੁਰਿੰਦਰ ਸਿੰਘ ਸਰਾਂ ਚੱਕ ਹੀਰਾ ਸਿੰਘ ਵਾਲਾ ਯੂਥ ਪ੍ਰਧਾਨ ਸਰਕਲ ਸੇਖੂ, ਗੁਰਤੇਜ ਸਿੰਘ ਨਸੀਬਪੁਰਾ ਜ਼ਿਲ੍ਹਾ ਮੀਤ ਪ੍ਰਧਾਨ, ਰਾਜਕਰਨ ਰਾਜ ਜ਼ਿਲ੍ਹਾ ਮੀਤ ਪ੍ਰਧਾਨ ਐਸ.ਸੀ. ਵਿੰਗ ਤੋਂ ਇਲਾਵਾ ਸ਼ਾਮਿਲ ਹੋਣ ਵਾਲਿਆਂ 'ਚ ਸੁਖਦੇਵ ਸਿੰਘ ਬਲਾਕ ਪ੍ਰਧਾਨ ਓ.ਬੀ.ਸੀ. ਸੈੱਲ ਕਾਂਗਰਸ ਅਤੇ ਬਲਵਿੰਦਰ ਕੌਰ ਜ਼ਿਲ੍ਹਾ ਸੈਕਟਰੀ (ਮਹਿਲਾ) ਵਿੰਗ ਕਾਂਗਰਸ
ਪਿਛਲੀ ਖ਼ਬਰ ਸੂਬੇ ਦੇ ਲੱਖਾਂ ਸੇਵਾ ਮੁਕਤ ਮੁਲਾਜ਼ਮ ਪੈਨਸ਼ਨ ਲੈਣ ਨੂੰ ਤਰਸੇ ਅਗਲੀ ਖ਼ਬਰ ਅੰਤਰ-ਰਾਸ਼ਟਰੀ ਜਰਨਲ 'ਚ ਡਾ: ਪੀਯੂਸ਼ ਵਰਮਾ ਤੇ ਸਾਥੀਆਂ ਦਾ ਖੋਜ ਪੱਤਰ ਪ੍ਰਕਾਸ਼ਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।