ਸੰਗਤ ਮੰਡੀ, 7 ਮਈ (ਸੁਖਤੇਜ ਧਾਲੀਵਾਲ)-ਪੰਜਾਬ ਦੇ ਸੇਵਾ ਮੁਕਤ ਹੋਏ ਲੱਖਾਂ ਮੁਲਜ਼ਮਾਂ ਨੂੰ ਸਮੇਂ ਸਿਰ ਪੈਨਸ਼ਨ ਨਾ ਮਿਲਣ ਕਰਕੇ ਪੰਜਾਬ ਸਰਕਾਰ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ | ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਵੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਪੈਨਸ਼ਨ ਰਾਸ਼ੀ ਜਮ੍ਹਾਂ ਹੋਣ ਦਾ ਸੰਦੇਸ਼ ਮਿਲ ਜਾਂਦਾ ਸੀ ਪ੍ਰੰਤੂ ਇਸ ਵਾਰ ਸੂਬਾ ਸਰਕਾਰ ਵਲੋਂ ਉਨ੍ਹਾਂ ਦੀ ਪੈਨਸ਼ਨ ਰਾਸ਼ੀ ਜਮ੍ਹਾਂ ਨਹੀਂ ਕਰਵਾਈ ਗਈ, ਜਿਸ ਨੂੰ ਲੈਕੇ ਲੱਖਾਂ ਸੇਵਾ ਮੁਕਤ ਮੁਲਾਜ਼ਮ ਕਾਫ਼ੀ ਪ੍ਰੇਸ਼ਾਨ ਨਜ਼ਰ ਆ ਰਹੇ ਹਨ | ਇਸ ਸਬੰਧੀ ਸੀਨੀਅਰ ਵੈਟਸ ਐਸੋਸੀਏਸ਼ਨ ਦੇ ਆਗੂ ਪਿ੍ੰਸੀਪਲ ਡਾਕਟਰ ਬਿਮਲ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਪ੍ਰੈਲ ਮਹੀਨੇ ਦੀ ਪੈਨਸ਼ਨ ਅਤੇ ਸੋਧੇ ਤਨਖਾਹ ਸਕੇਲਾਂ ਅਨੁਸਾਰ ਬਣਦੀ ਮਹੀਨਾ ਵਾਰ ਕਿਸ਼ਤ ਜਮ੍ਹਾਂ ਨਹੀਂ ਕੀਤੀ ਗਈ | ਜਿਸ ਦਾ ਉਨ੍ਹਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਾਬਕਾ ਮੁਲਾਜ਼ਮ ਜਥੇਬੰਦੀਆਂ ਦੇ ਮੁੱਖ ਆਗੂਆਂ ਨੂੰ ਵਾਰ-ਵਾਰ ਫੋਨ ਕਰਕੇ ਪੁੱਛ ਰਹੇ ਹਨ ਕਿ ਇਸ ਵਾਰ ਪੈਨਸ਼ਨ ਉਨ੍ਹਾਂ ਦੇ ਖਾਤੇ ਵਿਚ ਜਮ੍ਹਾਂ ਕਿਉਂ ਨਹੀਂ ਕੀਤੀ ਗਈ ਨੂੰ ਲੈਕੇ ਪੈਨਸ਼ਨਰਾਂ ਦੇ ਮਨ ਵਿਚ ਪੰਜਾਬ ਦੇ ਸਰਕਾਰੀ ਖਜ਼ਾਨੇ ਤੇ ਕਰਜ਼ੇ ਦੀ ਪੰਡ ਭਾਰੀ ਹੋਣ ਅਤੇ ਖਜ਼ਾਨੇ ਦੀ ਹਾਲਤ ਤਰਸਯੋਗ ਹੋਣਾ ਦੱਸਿਆ ਜਾ ਰਿਹਾ ਹੈ ਅਤੇ ਕਈ ਇਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ 8 ਅਪ੍ਰੈਲ 2026 ਨੂੰ ਪੰਜਾਬ ਦੇ ਵਿੱਤ ਵਿਭਾਗ ਵਲੋਂ 18 ਫਰਵਰੀ 2025 ਦਾ ਨੋਟੀਫਿਕੇਸ਼ਨ ਰੱਦ ਕਰਨ ਦਾ ਕਾਰਨ ਦੱਸ ਰਹੇ ਹਨ | ਸੀਨੀਅਰ ਵੈਟਸ ਐਸੋਸੀਏਸ਼ਨ ਪੰਜਾਬ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਲੱਖਾਂ ਪੈਨਸ਼ਨਰਾਂ ਨੂੰ ਅਪ੍ਰੈਲ ਮਹੀਨੇ ਦੀ ਪੈਨਸ਼ਨ ਅਤੇ ਲੱਖਾਂ ਕਰਮਚਾਰੀਆਂ ਨੂੰ ਅਪ੍ਰੈਲ ਮਹੀਨੇ ਦੀ ਤਨਖਾਹ ਤੁਰੰਤ ਦਿੱਤੀ ਜਾਵੇ |