18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਉਣ ਸਬੰਧੀ ਮੀਟਿੰਗ <br/>

ਅਜੀਤ ਡੈਸਕ 08-05-2026
ਬਠਿੰਡਾ, 7 ਮਈ (ਸੱਤਪਾਲ ਸਿੰਘ ਸਿਵੀਆਂ)- ਮਹਾਨ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਇਸ ਵਾਰ ਪੰਜਾਬ ਪੱਧਰ 'ਤੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ¢ ਇਸ ਸਬੰਧੀ ਤਿਆਰੀਆਂ ਨੂੰ ਲੈ ਕੇ 'ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਵਲੋਂ ਇਕ ਵਿਸ਼ੇਸ਼ ਮੀਟਿੰਗ ਸਥਾਨਕ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਕੀਤੀ ਗਈ, ਜਿਸ ਵਿਚ ਜਨਮ ਦਿਹਾੜੇ ਦੇ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਗਈ¢ਇਸ ਮੌਕੇ ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਰਾਮਗੜ੍ਹੀਆ, ਸੂਬਾ ਜਨਰਲ ਸਕੱਤਰ ਸਿਕੰਦਰ ਸਿੰਘ ਖੋਖਰ ਅਤੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਬਾਹੀਆ ਨੇ ਦੱਸਿਆ ਕਿ ਮਹਾਨ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ 9 ਮਈ ਨੂੰ ਇਕ ਰਾਜ ਪੱਧਰੀ ਸਮਾਗਮ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ | ਆਗੂਆਂ ਨੇ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਕੁਰਬਾਨੀ ਅਤੇ ਸਿੱਖ ਇਤਿਹਾਸ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਨਾ ਸਾਡਾ ਸਭ ਦਾ ਫ਼ਰਜ਼ ਹੈ¢ ਉਨ੍ਹਾਂ ਕਿਹਾ ਕਿ ਸਮਾਗਮ ਦੀਆਂ ਤਿਆਰੀਆਂ ਪੂਰੇ ਜ਼ੋਰਾਂ 'ਤੇ ਚੱਲ ਰਹੀਆਂ ਹਨ ਅਤੇ ਜਥੇਬੰਦੀ ਅਤੇ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ | ਉਨ੍ਹਾਂ ਸਮੂਹ ਸੰਗਤਾਂ ਨੂੰ ਇਸ ਇਤਿਹਾਸਕ ਦਿਹਾੜੇ 'ਤੇ ਵੱਧ-ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ¢ ਇਸ ਮੌਕੇ ਜਥੇਬੰਦੀ ਦੇ ਸੀਨੀਅਰ ਆਗੂ ਗੁਰਤੇਜ ਸਿੰਘ ਤੇਜ਼ੀ, ਦਰਸ਼ਨ ਸਿੰਘ ਮਠਾੜੂ ਜ਼ਿਲ੍ਹਾ ਪ੍ਰਧਾਨ ਬਠਿੰਡਾ, ਲਵਪ੍ਰੀਤ ਸਿੰਘ ਯੂਥ ਪ੍ਰਧਾਨ ਬਠਿੰਡਾ, ਗੁਰਪ੍ਰੀਤ ਸਿੰਘ ਸ਼ਹਿਰੀ ਹਲਕਾ ਪ੍ਰਧਾਨ, ਅਵਤਾਰ ਸਿੰਘ, ਕੁਲਵਿੰਦਰ ਸਿੰਘ ਆਦਿ ਮÏਜੂਦ ਸਨ |

ਪਿਛਲੀ ਖ਼ਬਰ ਨਗਰ ਨਿਗਮ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ ਅਗਲੀ ਖ਼ਬਰ ਅਰਸ਼ਦੀਪ ਵਲੋਂ ਕਲੇਰ ਸਕੂਲ ਅਤੇ ਪਿੰਡ ਕੋਠਾ ਗੁਰੂ ਦਾ ਨਾਂਅ ਕੀਤਾ ਰੌਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।