ਸੰਗਤ ਮੰਡੀ, 7 ਮਈ (ਸੁਖਤੇਜ ਧਾਲੀਵਾਲ)- ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੀ ਕੈਬਨਿਟ ਵਲੋਂ ਬੇਅਦਬੀ ਮਾਮਲਿਆਂ ਬਾਰੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਪਾਸ ਕਰਨ ਉਪਰੰਤ ਰੱਬੀ ਸ਼ੁਕਰਾਨਾ ਯਾਤਰਾ ਕੜੀ ਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ¢ ਉਨਾਂ ਵੱਲੋਂ ਕੀਤੀ ਜਾ ਰਹੀ ਸ਼ੁਕਰਾਨਾ ਯਾਤਰਾ ਨੂੰ ਲੈ ਕੇ ਹਲਕਾ ਬਠਿੰਡਾ ਦਿਹਾਤੀ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ¢ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਜਸਵਿੰਦਰ ਸਿੰਘ ਸ਼ਿੰਦਾ ਨੇ ਕਿਹਾ ਕਿ ਇਸ ਸ਼ੁਕਰਾਨਾ ਯਾਤਰਾ ਦੇ ਸਨਮਾਨ ਲਈ ਬਠਿੰਡਾ ਦਿਹਾਤੀ ਦੇ ਪਿੰਡ ਕੋਟਸ਼ਮੀਰ ਵਿਖੇ ਇਲਾਕੇ ਦੀਆਂ ਸਿੱਖ ਸੰਗਤਾਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਥੇ ਪੁੱਜਣ ਤੇ ਭਰਵਾਂ ਸਵਾਗਤ ਕੀਤਾ ਜਾਵੇਗਾ¢ ਉਨਾਂ ਸਮੂਹ ਪਾਰਟੀ ਵਰਕਰਾਂ ਨੂੰ ਸਵੇਰੇ 8 ਵਜੇ ਤੱਕ ਪੁੱਜਣ ਦੀ ਅਪੀਲ ਕੀਤੀ ਹੈ¢