11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਗੁਰੂ ਨਾਨਕ ਪੁਰਾ ਮੁਹੱਲਾ 'ਚ ਘਰ ਅੰਦਰ ਸੌਂ ਰਹੀ ਬਜ਼ੁਰਗ ਔਰਤ ਦੀਆਂ ਵਾਲੀਆਂ ਝਪਟੀਆਂ <br/>

ਅਜੀਤ ਡੈਸਕ 09-05-2026
ਬਠਿੰਡਾ, 8 ਮਈ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਦੇ ਗੁਰੂ ਨਾਨਕ ਪੁਰਾ ਮੁਹੱਲੇ ਵਿਚ ਇਕ ਬਜ਼ੁਰਗ ਔਰਤ ਨਾਲ ਘਰ ਅੰਦਰ ਹੀ ਲੱੁਟ ਦੀ ਵਾਰਦਾਤ ਸਾਹਮਣੇ ਆਈ ਹੈ, ਜਿਸ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਅਤੇ ਪੁਲਿਸ ਸੁਰੱਖਿਆ 'ਤੇ ਵੀ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ | ਜਾਣਕਾਰੀ ਅਨੁਸਾਰ ਗੁਰੂ ਨਾਨਕ ਪੁਰਾ ਦੀ ਰਹਿਣ ਵਾਲੀ ਬਜ਼ੁਰਗ ਔਰਤ ਮੂਰਤੀ ਦੇਵੀ ਆਪਣੇ ਘਰ ਦੇ ਕਮਰੇ ਵਿਚ ਸੌਂ ਰਹੀ ਸੀ | ਇਸ ਦੌਰਾਨ ਇਕ ਲੁਟੇਰਾ ਘਰ ਅੰਦਰ ਦਾਖਲ ਹੋ ਗਿਆ ਅਤੇ ਬਜ਼ੁਰਗ ਔਰਤ ਦੇ ਕੰਨਾਂ ਵਿਚੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਆਪਣੇ ਦੂਜੇ ਸਾਥੀ ਨਾਲ ਮੌਕੇ ਤੋਂ ਫ਼ਰਾਰ ਹੋ ਗਏ | ਜਦੋਂ ਬਜ਼ੁਰਗ ਔਰਤ ਨੇ ਰੌਲਾ ਪਾਉਣਾ ਸ਼ੁਰੂ ਕੀਤਾ ਗਿਆ ਤਾਂ ਉਸ ਸਮੇਂ ਤਾਂ ਦੋਵੇਂ ਲੁਟੇਰੇ ਰਫ਼ੂ ਚੱਕਰ ਹੋ ਚੁੱਕੇ ਸਨ | ਕੁਝ ਸਮੇਂ ਬਾਅਦ ਮੌਕੇ 'ਤੇ ਪਹੁੰਚੇ ਬਜ਼ੁਰਗ ਔਰਤ ਦੇ ਪੁੱਤਰ ਤਰਸੇਮ ਚੰਦ ਨੇ ਦੱਸਿਆ ਕਿ ਉਹ ਸਵੇਰੇ ਕਰੀਬ 6 ਵਜੇ ਕੰਮ 'ਤੇ ਚਲੇ ਗਏ ਸਨ | ਦੁਪਹਿਰ ਕਰੀਬ 12:30 ਵਜੇ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਉਨ੍ਹਾਂ ਦੀ ਮਾਤਾ ਦੇ ਕਮਰੇ ਵਿਚ ਦਾਖ਼ਲ ਹੋ ਕੇ ਲੁਟੇਰੇ ਸੋਨੇ ਦੀਆਂ ਵਾਲੀਆਂ ਖੋਹ ਕੇ ਲੈ ਗਏ ਹਨ | ਘਟਨਾ ਤੋਂ ਬਾਅਦ ਗਲੀ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵਿਚ ਦੋਵੇਂ ਮੁਲਜ਼ਮ ਕੈਦ ਹੋ ਗਏ ਹਨ | ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ | ਪੁਲਿਸ ਵਲੋਂ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ 'ਤੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ |
ਈ-ਰਿਕਸ਼ਾ ਲੁੱਟ ਗੈਂਗ ਦੀ ਸਰਗਨਾ ਅਜੇ ਵੀ ਫ਼ਰਾਰ
-ਸ਼ਹਿਰ ਵਿਚ ਵਧ ਰਹੀਆਂ ਅਪਰਾਧਿਕ ਘਟਨਾਵਾਂ ਦਰਮਿਆਨ ਪੁਲਿਸ ਦੀ ਕਾਰਗੁਜ਼ਾਰੀ ਵੀ ਸਵਾਲਾਂ ਦੇ ਘੇਰੇ ਵਿਚ ਆ ਗਈ ਹੈ | ਪਿਛਲੇ ਕਈ ਦਿਨਾਂ ਤੋਂ ਯਾਤਰੀਆਂ ਨੂੰ ਨਿਸ਼ਾਨਾ ਬਣਾਉਣ ਵਾਲੀ ਈ-ਰਿਕਸ਼ਾ ਚਾਲਕ ਪੂਜਾ ਸ਼ਰਮਾ ਨੂੰ ਪੁਲਿਸ ਚਾਰ ਦਿਨ ਬਾਅਦ ਵੀ ਗਿ੍ਫ਼ਤਾਰ ਨਹੀਂ ਕਰ ਸਕੀ | ਦੱਸਿਆ ਜਾ ਰਿਹਾ ਹੈ ਕਿ ਪੂਜਾ ਸ਼ਰਮਾ ਆਪਣੇ ਸਾਥੀਆਂ ਨਾਲ ਮਿਲ ਕੇ ਗੈਂਗ ਬਣਾ ਕੇ ਵਾਰਦਾਤਾਂ ਨੂੰ ਅੰਜਾਮ ਦਿੰਦੀ ਸੀ | ਉਹ ਖ਼ੁਦ ਈ-ਰਿਕਸ਼ਾ ਚਲਾ ਕੇ ਯਾਤਰੀਆਂ ਨੂੰ ਬਿਠਾਉਂਦੀ ਅਤੇ ਬਾਅਦ ਵਿਚ ਉਨ੍ਹਾਂ 'ਤੇ ਝੂਠੇ ਦੋਸ਼ ਲਗਾ ਕੇ ਧਮਕੀਆਂ ਦਿੰਦੀ ਅਤੇ ਲੁੱਟ ਖੋਹ ਕਰਦੀ ਸੀ | ਹੁਣ ਤੱਕ ਉਹ ਤਿੰਨ ਤੋਂ ਚਾਰ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੀ ਹੈ | ਇਸ ਮਾਮਲੇ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਥਾਣਾ ਕੋਤਵਾਲੀ ਵਿਚ ਮੁਕੱਦਮਾ ਤਾਂ ਦਰਜ ਕਰ ਲਿਆ, ਪਰ ਮੁੱਖ ਮੁਲਜ਼ਮ ਅਜੇ ਵੀ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹੈ |

ਪਿਛਲੀ ਖ਼ਬਰ 6.12 ਗ੍ਰਾਮ ਚਿੱਟੇ ਸਮੇਤ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਸਾਈਬਰ ਠੱਗੀਆਂ ਪ੍ਰਤੀ ਔਰਤਾਂ ਤੇ ਬਜ਼ੁਰਗ ਹੋ ਰਹੇ ਪ੍ਰੇਸ਼ਾਨ- ਪੰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।