10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

6.12 ਗ੍ਰਾਮ ਚਿੱਟੇ ਸਮੇਤ ਨਸ਼ਾ ਤਸਕਰ ਕਾਬੂ

ਅਜੀਤ ਡੈਸਕ 09-05-2026
ਗੋਨਿਆਣਾ, 8 ਮਈ (ਲਛਮਣ ਦਾਸ ਗਰਗ)- ਸੂਬੇ ਵਿਚ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਗਈ ਮੁਹਿੰਮ ਤਹਿਤ ਸਥਾਨਕ ਪੁਲਿਸ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 6.12 ਗ੍ਰਾਮ ਚਿੱਟਾ ਬਰਾਮਦ ਕੀਤਾ | ਥਾਣਾ ਨੇਹੀਆਂ ਵਾਲਾ ਦੇ ਮੁਖੀ ਅਮਰਿੰਦਰ ਸਿੰਘ ਅਤੇ ਸਹਾਇਕ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਇਲਾਕੇ ਦੇ ਪਿੰਡ ਜੀਦਾ ਕੋਲ ਇਕ ਨਸ਼ਾ ਤਸਕਰ ਨਸ਼ੇ ਦੀ ਖ਼ਰੀਦੋ ਫ਼ਰੋਖ਼ਤ ਕਰਨ ਦੀ ਆੜ ਵਿਚ ਘੁੰਮ ਰਿਹਾ ਹੈ | ਜਿਸ ਤਹਿਤ ਪੁਲਿਸ ਨੇ ਉਕਤ ਪਿੰਡ ਕੋਲ ਟਰੈਪ ਲਗਾ ਕੇ ਜਦੋਂ ਉੱੱਥੋ ਲੰਘ ਰਹੇ ਇਕ ਸੱਕੀ ਵਿਅਕਤੀ ਦੀ ਤਲਾਸ਼ੀ ਲਈ ਤਾ ਪੁਲਿਸ ਨੇ ਉਸ ਕੋਲੋਂ 6.12 ਗ੍ਰਾਮ ਚਿੱਟਾ ਬਰਾਮਦ ਕੀਤਾ | ਪੁਲਿਸ ਨੇ ਨਸ਼ਾ ਤਸਕਰ ਦੀ ਪਹਿਚਾਣ ਗੁਰਸੰਗੀਤ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਹਰਰਾਏਪੁਰ ਵਜੋਂ ਕੀਤੀ ਹੈ | ਪੁਲਿਸ ਨੇ ਗੁਰਸੰਗੀਤ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਪੁਲਿਸ ਨੇ ਦੋ ਨੌਜਵਾਨਾਂ ਨੂੰ ਚੋਰੀ ਦੇ ਮੋਟਰ-ਸਾਈਕਲਾਂ ਸਮੇਤ ਕੀਤਾ ਕਾਬੂ ਅਗਲੀ ਖ਼ਬਰ ਗੁਰੂ ਨਾਨਕ ਪੁਰਾ ਮੁਹੱਲਾ 'ਚ ਘਰ ਅੰਦਰ ਸੌਂ ਰਹੀ ਬਜ਼ੁਰਗ ਔਰਤ ਦੀਆਂ ਵਾਲੀਆਂ ਝਪਟੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।