10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ <br/>

ਬੱਸ ਰਵਾਨਾ ਕਰਨ ਤੋਂ ਪਹਿਲਾਂ ਸ਼ਰਧਾਲੂਆਂ ਦਾ ਹਾਰ ਪਾ ਕੇ ਸਨਮਾਨ ਕਰਦੇ ਹੋਏ ਆਪ ਵਰਕਰ | ਤਸਵੀਰ: ਸਿੰਗਲਾ<br/> 09-05-2026

ਰਾਮਾਂ ਮੰਡੀ, 8 ਮਈ (ਤਰਸੇਮ ਸਿੰਗਲਾ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨੇੜਲੇ ਪਿੰਡ ਕਮਾਲੂ ਤੋਂ ਸ਼ਰਧਾਲੂਆਂ ਨਾਲ ਭਰੀ ਇਕ ਬੱਸ ਨੂੰ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅੰਮਿ੍ਤਸਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ | ਇਸ ਮੌਕੇ ਪਿੰਡ ਵਿਚ ਧਾਰਮਿਕ ਅਤੇ ਖੁਸ਼ੀ ਭਰਿਆ ਮਾਹੌਲ ਦੇਖਣ ਨੂੰ ਮਿਲਿਆ | ਬੱਸ ਰਵਾਨਾ ਕਰਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਸਮੂਹ ਸ਼ਰਧਾਲੂਆਂ ਦਾ ਹਾਰ ਪਾ ਕੇ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦੀ ਸੁਖਮਈ ਯਾਤਰਾ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ | ਇਸ ਮੌਕੇ ਆਪ ਦੇ ਸੀਨੀਅਰ ਵਰਕਰ ਗੁਰਪਿਆਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਇਸ ਯੋਜਨਾ ਦਾ ਮਕਸਦ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਸੁਵਿਧਾਜਨਕ ਢੰਗ ਨਾਲ ਕਰਵਾਉਣਾ ਹੈ | ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਸ਼੍ਰੀ ਹਰਿਮੰਦਰ ਸਾਹਿਬ, ਦੁਰਗਿਆਨਾ ਮੰਦਰ ਅਤੇ ਵਾਹਗਾ ਬਾਰਡਰ ਦੇ ਦਰਸ਼ਨ ਵੀ ਕਰਵਾਏ ਜਾਣਗੇ | ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੀ ਇਸ ਯੋਜਨਾ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਧਾਰਮਿਕ ਯਾਤਰਾਵਾਂ ਕਰਨ ਦਾ ਵਧੀਆ ਮੌਕਾ ਮਿਲ ਰਿਹਾ ਹੈ | ਇਸ ਮੌਕੇ ਸ਼ਰਧਾਲੂਆਂ ਤੋਂ ਇਲਾਵਾ ਸਰਬਜੀਤ ਸਿੰਘ ਸੀਨੀਅਰ ਆਪ ਆਗੂ, ਜਸਦੀਪ ਸਿੰਘ ਯੂਥ ਪ੍ਰਧਾਨ ਆਪ, ਗੁਰਲਾਲ ਸਿੰਘ ਮੈਂਬਰ, ਗੁਰਦੀਪ ਸਿੰਘ ਸਾਬਕਾ ਏ ਐਸ ਆਈ, ਗੁਰਪ੍ਰੀਤ ਸਿੰਘ ਸਿੱਧੂ ,ਗੁਰਪਿਆਰ ਸਿੰਘ ਪ੍ਰਧਾਨ ਕਿਸਾਨ ਵਿੰਗ ਆਪ, ਹਰਚਰਨ ਸਿੰਘ ਸਾਬਕਾ ਮੈਂਬਰ, ਹਰਬੰਸ ਸਿੰਘ ਮੀਤ ਪ੍ਰਧਾਨ ਕੋਪਰੇਟਿਵ ਸੁਸਾਇਟੀ ਰਾਮਾਂ, ਹਰਵਿੰਦਰ ਸਿੰਘ ਲਵੀ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਬੇਅਦਬੀ ਕਾਨੂੰਨ ਪੰਥ ਨੂੰ ਪ੍ਰਵਾਨ ਪਰ ਦੋ ਚਾਰ ਬੰਦਿਆਂ ਨੂੰ ਨਹੀਂ- ਭਗਵੰਤ ਸਿੰਘ ਮਾਨ ਅਗਲੀ ਖ਼ਬਰ ਕਾਂਗਰਸ ਦੇ ਐਸ. ਸੀ. ਵਿੰਗ ਵਲੋਂ ਪਿੰਡ ਪੱਧਰੀ ਕਮੇਟੀਆਂ ਦਾ ਗਠਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।