09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਜਗਦੀਪ ਸਿੰਘ ਨਕੱਈ ਦੀ ਅਗਵਾਈ ਹੇਠ ਵਰਕਰਾਂ ਨੇ ਭਾਜਪਾ ਦੀ ਇਤਿਹਾਸਿਕ ਜਿੱਤ 'ਤੇ ਲੱਡੂ ਵੰਡੇ <br/>

ਅਜੀਤ ਡੈਸਕ 09-05-2026
ਚਾਉਕੇ, 8 ਮਈ (ਪ .ਪ.): ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਦੇ ਗ੍ਰਹਿ ਨਿਵਾਸ ਪਿੰਡ ਰਾਮਪੁਰਾ ਵਿਖੇ ਪੱਛਮੀ ਬੰਗਾਲ, ਅਸਾਮ ਅਤੇ ਪਾਂਡੂਚੇਰੀ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਪ੍ਰਾਪਤ ਕੀਤੀ ਇਤਿਹਾਸਿਕ ਜਿੱਤ ਦੀ ਖ਼ੁਸ਼ੀ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਭਾਰਤੀ ਜਨਤਾ ਪਾਰਟੀ ਹਲਕਾ ਮੌੜ ਦੇ ਆਗੂਆਂ ਅਤੇ ਵਰਕਰਾਂ ਵਲੋਂ ਇਕੱਠੇ ਹੋ ਕੇ ਮੂੰਹ ਮਿੱਠਾ ਕਰਵਾ ਕੇ ਇਕ-ਦੂਜੇ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਜਗਦੀਪ ਸਿੰਘ ਨਕੱਈ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਜਿੱਤ ਸਿਰਫ਼ ਭਾਜਪਾ ਦੀ ਨਹੀਂ, ਸਗੋਂ ਦੇਸ਼ ਦੇ ਲੋਕਾਂ ਦੇ ਭਰੋਸੇ ਅਤੇ ਵਿਕਾਸ ਪੱਖੀ ਨੀਤੀਆਂ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਦਰਸ਼ੀ ਸੋਚ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮਜ਼ਬੂਤ ਅਗਵਾਈ ਹੇਠ ਪਾਰਟੀ ਨੇ ਦਿਨ-ਰਾਤ ਮਿਹਨਤ ਕਰਕੇ ਇਹ ਉਪਲਬਧੀ ਹਾਸਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਨੇ ਅਸਾਮ 'ਚ ਲਗਭਗ 60 ਤੋਂ ਵੱਧ ਸੀਟਾਂ ਜਿੱਤ ਕੇ ਦੁਬਾਰਾ ਸਰਕਾਰ ਬਣਾਈ ਹੈ, ਜਦਕਿ ਪਾਂਡੂਚੇਰੀ 'ਚ ਐਨ.ਡੀ.ਏ. ਗੱਠਜੋੜ ਨੇ ਸਪੱਸ਼ਟ ਬਹੁਮਤ ਨਾਲ ਸਰਕਾਰ ਬਣਾਈ ਹੈ | ਪੱਛਮੀ ਬੰਗਾਲ 'ਚ ਵੀ ਭਾਜਪਾ ਨੇ ਪਹਿਲਾਂ ਨਾਲੋਂ ਕਈ ਗੁਣਾ ਵੱਧ ਸੀਟਾਂ ਜਿੱਤ ਕੇ ਆਪਣੀ ਮਜ਼ਬੂਤ ਹਾਜ਼ਰੀ ਦਰਜ ਕਰਵਾਈ ਹੈ | ਉਨ੍ਹਾਂ ਕਿਹਾ ਕਿ ਹੁਣ ਅਗਲੀ ਵਾਰੀ ਪੰਜਾਬ ਦੀ ਹੈ ਅਤੇ ਭਾਜਪਾ ਵਰਕਰਾਂ ਦੀ ਮਿਹਨਤ ਨਾਲ ਪੰਜਾਬ 'ਚ ਵੀ ਇਤਿਹਾਸਕ ਜਿੱਤ ਦਰਜ ਕੀਤੀ ਜਾਵੇਗੀ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਮੇਜਰ ਸਿੰਘ ਬਰਾੜ, ਮੰਡਲ ਪ੍ਰਧਾਨ ਰਾਮਪੁਰਾ ਸਰਬਜੀਤ ਸਿੰਘ ਜੇਠੂਕੇ, ਰਾਜਪਾਲ ਸਿੰਘ ਰਾਜੂ ਕਰਾੜਵਾਲਾ, ਜਸਵੀਰ ਸਿੰਘ, ਜਗਸੀਰ ਸਿੰਘ ਬੁੱਗਰ, ਮੇਜਰ ਸਿੰਘ, ਜਸਪ੍ਰੀਤ ਸਿੰਘ ਚੋਟੀਆਂ, ਲਖਵੀਰ ਸਿੰਘ ਬੁਰਜ਼ਮਾਨਸਾਹੀਆ, ਸਤਪਾਲ ਸਿੰਘ ਪਾਲਾ, ਸੰਦੀਪ ਸਿੰਘ ਲਹਿੰਬਰ ਸਮੇਤ ਹੋਰ ਵੱਡੀ ਗਿਣਤੀ 'ਚ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ |


ਪਿਛਲੀ ਖ਼ਬਰ ਆਈ.ਟੀ.ਆਈ. 'ਚ ਟੀਚਰ ਐਂਟਰੈਂਸ ਪ੍ਰੀਖਿਆ 31 ਨੂੰ ਅਗਲੀ ਖ਼ਬਰ ਸਰਕਾਰੀ ਸਕੂਲ ਗੋਬਿੰਦਪੁਰਾ ਵਿਖੇ ਬਿਜ਼ਨਸ ਬਲਾਸਟਰ ਮੇਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।