09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਿਹਤ ਵਿਭਾਗ ਨੇ ਡੇਂਗੂ ਦੀ ਰੋਕਥਾਮ ਸੰਬੰਧੀ ਗਤੀਵਿਧੀ ਕਰਵਾਈ <br/>

ਅਜੀਤ ਡੈਸਕ 09-05-2026
ਮਾਨਸਾ, 8 ਮਈ (ਵਿ.ਪ੍ਰਤੀ)- ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ 'ਚ 'ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਡੇਂਗੂ ਦੀ ਰੋਕਥਾਮ ਸੰਬੰਧੀ ਗਤੀਵਿਧੀਆਂ ਕੀਤੀਆਂ ਗਈਆਂ | ਉਨ੍ਹਾਂ ਕਿਹਾ ਕਿ ਕਿਸੇ ਵੀ ਥਾਂ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਕਿਉਂਕਿ ਡੇਂਗੂ ਦਾ ਮੱਛਰ ਖੜ੍ਹੇ ਤੇ ਸਾਫ਼ ਪਾਣੀ 'ਚ ਪੈਦਾ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਤੇਜ਼ ਸਿਰ ਦਰਦ, ਤੇਜ਼ ਬੁਖ਼ਾਰ, ਮਾਸਪੇਸ਼ੀਆਂ ਤੇ ਜੋੜਾਂ 'ਚ ਦਰਦ, ਅੱਖ ਦੇ ਪਿਛਲੇ ਹਿੱਸੇ 'ਚ ਦਰਦ, ਨੱਕ, ਮੂੰਹ ਤੇ ਮਸੂੜਿ੍ਹਆਂ 'ਚੋਂ ਖ਼ੂਨ ਵਗਣਾ ਆਦਿ ਡੇਂਗੂ ਦੇ ਆਮ ਲੱਛਣ ਹਨ | ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਮਯੰਕਜੋਤ ਸਿੰਘ, ਜ਼ਿਲ੍ਹਾ ਐਪੀਡਿਮੋਲੋਜਿਸਟ ਸੰਤੋਸ਼ ਭਾਰਤੀ, ਡੀ.ਪੀ.ਐਮ.ਅਵਤਾਰ ਸਿੰਘ, ਦਰਸ਼ਨ ਸਿੰਘ, ਤਿਰਲੋਕ ਸਿੰਘ, ਬਲਜੀਤ ਸਿੰਘ, ਕਿ੍ਸ਼ਨ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵੱਡੀ ਗਿਣਤੀ ਵਿਚ ਲੋਕਾਂ ਨੇ ਸਵ: ਮਾਤਾ ਸੁਖਦੇਵ ਕੌਰ ਸਿੱਧੂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ <br/> ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਨਗਰ ਪੰਚਾਇਤ ਸਰਦੂਲਗੜ੍ਹ ਅੱਗੇ ਹੜਤਾਲ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।