10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਜ਼ੋਨ ਪੱਧਰੀ ਖੇਡਾਂ ਵਿਚ ਸੀ. ਐੱਮ. ਐੱਸ. ਗੁਰੂ ਕਾਸ਼ੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਭਗਤਾ ਭਾਈਕਾ, 9 ਅਗਸਤ (ਸੁਖਪਾਲ ਸਿੰਘ ਸੋਨੀ)- ਸੀ. ਐੱਮ.

ਅਜੀਤ ਡੈਸਕ 10-08-2026
ਭਗਤਾ ਭਾਈਕਾ, 9 ਅਗਸਤ (ਸੁਖਪਾਲ ਸਿੰਘ ਸੋਨੀ)- ਸੀ.ਐੱਮ.ਐੱਸ. ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਦੇ ਵਿਦਿਆਰਥੀਆਂ ਨੇ ਹਾਲ ਹੀ ਵਿਚ ਹੋਈਆਂ ਸਕੂਲੀ ਜੋਨ ਪੱਧਰੀ ਖੇਡਾਂ 2026-27 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੇਡ ਮੁਕਾਬਲਿਆਂ ਵਿਚ ਮੱਲ੍ਹਾਂ ਮਾਰੀਆਂ। ਸਕੂਲ ਦੇ ਪ੍ਰਿੰਸੀਪਲ ਰਮਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕ੍ਰਿਕਟ ਮੁਕਾਬਲਿਆਂ ਵਿਚ ਅੰਡਰ-14 ਸਾਲ ਅਤੇ ਅੰਡਰ-19 ਸਾਲ ਲੜਕਿਆਂ ਦੀਆਂ ਦੋਵੇਂ ਟੀਮਾਂ ਨੇ ਪਹਿਲਾ ਸਥਾਨ ਹਾਸਲ ਕੀਤਾ। ਬੈਡਮਿੰਟਨ ਵਿਚ ਅੰਡਰ-17 ਸਾਲ ਲੜਕਿਆਂ ਨੇ ਪਹਿਲਾ ਅਤੇ ਅੰਡਰ-17 ਸਾਲ ਲੜਕੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਚੈੱਸ ਮੁਕਾਬਲਿਆਂ ਵਿਚ ਅੰਡਰ-19 ਸਾਲ ਲੜਕੀਆਂ ਦੀ ਟੀਮ ਨੇ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਕੁਸ਼ਤੀ (ਫ੍ਰੀ ਸਟਾਈਲ) ਵਿਚ ਕੇਸ਼ਵ ਸਿੰਘ (ਅੰਡਰ-17 ਸਾਲ, 55 ਕਿੱਲੋ ਭਾਰ) ਨੇ ਪਹਿਲਾ ਸਥਾਨ, ਗੁਰਸ਼ਾਨ ਸਿੰਘ (ਅੰਡਰ-17 ਸਾਲ, 65 ਕਿੱਲੋ ਭਾਰ) ਨੇ ਪਹਿਲਾ ਸਥਾਨ, ਗੁਰਕੀਰਤ ਸਿੰਘ (ਅੰਡਰ-17 ਸਾਲ 60 ਕਿੱਲੋ ਭਾਰ) ਨੇ ਦੂਜਾ ਸਥਾਨ, ਆਕਾਸ਼ਦੀਪ ਸਿੰਘ (ਅੰਡਰ-14 ਸਾਲ, 55 ਕਿੱਲੋ ਭਾਰ) ਨੇ ਪਹਿਲਾ ਸਥਾਨ ਅਤੇ ਮਹਿਤਾਬ ਸਿੰਘ (ਅੰਡਰ-14 ਸਾਲ,48 ਕਿੱਲੋ ਭਾਰ) ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਹੈਂਡਬਾਲ ਵਿਚ ਅੰਡਰ-17 ਸਾਲ ਲੜਕਿਆਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਅਤੇ ਖੇਡ ਭਾਵਨਾ ਦੀ ਭਰਪੂਰ ਸ਼ਲਾਘਾ ਕੀਤੀ। ਪ੍ਰਿੰਸੀਪਲ ਰਮਨ ਕੁਮਾਰ ਨੇ ਖੇਡ ਅਧਿਆਪਕਾਂ ਅਤੇ ਕੋਚ ਸਾਹਿਬਾਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਯੋਗ ਮਾਰਗਦਰਸ਼ਨ ਸਦਕਾ ਹੀ ਵਿਦਿਆਰਥੀਆਂ ਨੇ ਇਹ ਸ਼ਾਨਦਾਰ ਉਪਲਬਧੀਆਂ ਹਾਸਲ ਕੀਤੀਆਂ ਹਨ। ਸਕੂਲ ਪ੍ਰਬੰਧਕਾਂ ਵਲੋਂ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਆਉਣ ਵਾਲੀਆਂ ਜ਼ਿਲ੍ਹਾ ਪੱਧਰੀ ਖੇਡਾਂ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਹੋਰ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਪਿਛਲੀ ਖ਼ਬਰ ਪੰਜਾਬ ਦੀ ਸ਼ਾਨ, ਸੱਭਿਆਚਾਰ ਦੀ ਪਹਿਚਾਣ-ਗ੍ਰੇਟ ਡਿਸਕਵਰੀਅਨਜ਼ ਅਗਲੀ ਖ਼ਬਰ ਐਡਵੋਕੇਟ ਚਰਨਜੀਤ ਸਿੰਘ ਦੀ ਅਗਵਾਈ ’ਚ ਭਾਜਪਾ ਨੇ ਕੱਢੀ ਵਿਸ਼ਾਲ ਤਿਰੰਗਾ ਯਾਤਰਾ ਨੌਜਵਾਨਾਂ ਵਿਚ ਦੇਸ਼ ਭਗਤੀ ਦੀ ਭਾਵਨਾ ਮਜ਼ਬੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।