10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਅਧਿਕਾਰੀ। ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਪੱਧਰੀ ਸੱਭਿਆਚਾਰਕ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ

ਤਲਵੰਡੀ ਸਾਬੋ, 9 ਅਗਸਤ (ਰਵਜੋਤ ਸਿੰਘ ਰਾਹੀ)- ਭਾਰਤ ਸਰਕਾਰ ਦੇ ਯੁਵਾ ਅਤੇ ਖੇਡ ਮੰਤਰਾਲੇ ਵਲੋਂ ‘ਨਸ਼ਾ ਮੁਕਤ ਯੁਵਾ’ ਅਭਿਆਨ ਤਹਿਤ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸੱਭਿਆਚਾਰਕ ਮੁਕਾਬਲਿਆਂ ਵਿਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਡਾਇਰੈਕਟਰ ਯੁਵਾ ਅਤੇ ਸੱਭਿਆਚਾਰਕ ਮਾਮਲੇ ਡਾ. ਕੰਵਲਜੀਤ ਕੌਰ ਤੇ ਐੱਨ.

ਅਜੀਤ ਡੈਸਕ 10-08-2026
ਤਲਵੰਡੀ ਸਾਬੋ, 9 ਅਗਸਤ (ਰਵਜੋਤ ਸਿੰਘ ਰਾਹੀ)- ਭਾਰਤ ਸਰਕਾਰ ਦੇ ਯੁਵਾ ਅਤੇ ਖੇਡ ਮੰਤਰਾਲੇ ਵਲੋਂ ‘ਨਸ਼ਾ ਮੁਕਤ ਯੁਵਾ’ ਅਭਿਆਨ ਤਹਿਤ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸੱਭਿਆਚਾਰਕ ਮੁਕਾਬਲਿਆਂ ਵਿਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਡਾਇਰੈਕਟਰ ਯੁਵਾ ਅਤੇ ਸੱਭਿਆਚਾਰਕ ਮਾਮਲੇ ਡਾ.ਕੰਵਲਜੀਤ ਕੌਰ ਤੇ ਐੱਨ.ਐੱਸ.ਐੱਸ. ਕੁਆਰਡੀਨੇਟਰ ਨਰਿੰਦਰ ਕੌਰ ਦੀ ਅਗਵਾਈ ਹੇਠ 8 ਤਗਮੇ ਜਿੱਤ ਕੇ ਦਰਸ਼ਕਾਂ ਦੀ ਵਾਹ-ਵਾਹ ਖੱਟੀ। ਇਸ ਪ੍ਰਾਪਤੀ ‘ਤੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਲਈ ‘ਵਰਸਿਟੀ ਵਲੋਂ ਇਕ ਸਮਾਰੋਹ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਰੋਹ ਵਿਚ ਵਾਈਸ ਚਾਂਸਲਰ ਡਾ. ਬਲਰਾਜ ਸਿੰਘ, ਪਰੋਂ. ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਤੇ ਡਾ. ਪੀਯੂਸ਼ ਵਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਡੀਨ ਅਤੇ ਅਧਿਆਪਕ ਸ਼ਾਮਿਲ ਹੋਏ। ਇਸ ਮੌਕੇ ਵਾਈਸ ਚਾਂਸਲਰ ਡਾ. ਸਿੰਘ ਕਿਹਾ ਕਿ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰ ਨਾਲ ਜੁੜੀਆਂ ਗਤੀਵਿਧੀਆਂ ਵਿਚ ਹਿੱਸਾ ਲੈਣਾ ਚਾਹੀਦਾ ਹੈ ਤੇ ਨਸ਼ਿਆਂ ਤੋਂ ਦੂਰ ਰਹਿ ਕੇ ਖ਼ੁਸ਼ਹਾਲ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਪਰੋਂ. ਵਾਈਸ ਚਾਂਸਲਰ ਡਾ. ਧੀਮਾਨ ਨੇ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਅਤੇ ਸੱਭਿਆਚਾਰ ਨਾਲ ਜੁੜੇ ਰਹਿਣ ਦੀ ਗੱਲ ਕੀਤੀ। ਪਰੋ. ਵਾਈਸ ਚਾਂਸਲਰ ਡਾ. ਵਰਮਾ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਵਿਚ ਸੂਖਮ ਕਲਾਵਾਂ ਦਾ ਵਿਸ਼ੇਸ਼ ਯੋਗਦਾਨ ਹੁੰਦਾ ਹੈ। ਨਤੀਜਿਆਂ ਬਾਰੇ ਨਿਰਦੇਸ਼ਕ ਯੁਵਾ ਤੇ ਸੱਚਿਆਚਾਰਕ ਮਾਮਲੇ ਤੇ ਕੁਆਰਡੀਨੇਟਰ ਐੱਨ.ਐੱਸ.ਐੱਸ. ਨੇ ਦੱਸਿਆ ਕਿ ‘ਵਰਸਿਟੀ ਦੇ ਵਿਦਿਆਰਥੀ ਸੁਖਚੈਨ ਸਿੰਘ ਨੇ ਗਾਇਨ ਵਿਚ ਪਹਿਲਾ, ਫੈਕਲਟੀ ਆਫ਼ ਲਾਅ ਦੀਆਂ ਟੀਮਾਂ ਨੇ ਨੁੱਕੜ-ਨਾਟਕ ਅਤੇ ਪੋਪ ਡਾਂਸ ਵਿਚ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਕਮਲਪ੍ਰੀਤ ਕੌਰ ਨੇ ਸੋਲੋ-ਡਾਂਸ ਵਿਚ ਦੂਜਾ, ਜਸਵੀਰ ਸਿੰਘ ਨੇ ਪੇਂਟਿੰਗ ਵਿਚ ਦੂਜਾ, ਬੌਬੀ ਸਿੰਘ ਨੇ ਸੋਲੋ ਗਾਇਨ ਵਿਚ ਦੂਜਾ, ਹਿਮਸ਼ੂ ਝਾਅ ਨੇ ਸੋਲੋ ਡਾਂਸ ਵਿਚ ਤੀਜਾ ਤੇ ਭਵਿੱਖਦੀਪ ਕੌਰ ਨੇ ਵੀ ਸੋਲੋ ਗਾਇਨ ਵਿਚ ਤੀਜਾ ਸਥਾਨ ਹਾਸਲ ਕੀਤਾ।
ਪਿਛਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਡਾ. ਬਲਬੀਰ ਸਿੰਘ ਸਕੂਲ ਭਗਤਾ ਵਿਖੇ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।