11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਇਕ ਵਿਅਕਤੀ ਨੂੰ 10 ਸਾਲ ਦੀ ਕੈਦ

ਬਠਿੰਡਾ, 10 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਕਰੀਬ ਤਿੰਨ ਸਾਲ ਪਹਿਲਾਂ ਵਿਆਹ ਦਾ ਝਾਂਸਾ ਦੇ ਕੇ ਤਲਾਕਸ਼ੁਦਾ ਔਰਤ ਦਾ ਸਰੀਰਕ ਸ਼ੋਸ਼ਣ ਕਰਨ ਦੇ ਮਾਮਲੇ ਵਿਚ ਵਧੀਕ ਸੈਸ਼ਨ ਜੱਜ, ਬਠਿੰਡਾ ਦੀ ਅਦਾਲਤ ਨੇ ਇਕ ਵਿਅਕਤੀ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਦੱਸਣਯੋਗ ਹੈ ਕਿ ਇਕ ਤਲਾਕਸ਼ੁਦਾ ਔਰਤ ਨੇ 16 ਜੁਲਾਈ 2024 ਨੂੰ ਥਾਣਾ ਸਿਵਲ ਲਾਈਨ ਪੁਲਿਸ ਕੋਲ ਦਿੱਤੀ ਸ਼ਿਕਾਇਤ ਵਿਚ ਦੱਸਿਆ ਸੀ ਕਿ ਉਸ ਦੀ ਜਾਣ-ਪਛਾਣ ਹਰੀਸ਼ ਵਾਸੀ ਬਠਿੰਡਾ ਨਾਲ ਹੋਈ ਸੀ, ਜਿਸਨੇ ਉਸਨੂੰ ਪਸੰਦ ਕਰਨ ਅਤੇ ਵਿਆਹ ਕਰਵਾਉਣ ਦਾ ਝਾਂਸਾ ਦਿੱਤਾ।

ਅਜੀਤ ਡੈਸਕ 11-08-2026
ਬਠਿੰਡਾ, 10 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਕਰੀਬ ਤਿੰਨ ਸਾਲ ਪਹਿਲਾਂ ਵਿਆਹ ਦਾ ਝਾਂਸਾ ਦੇ ਕੇ ਤਲਾਕਸ਼ੁਦਾ ਔਰਤ ਦਾ ਸਰੀਰਕ ਸ਼ੋਸ਼ਣ ਕਰਨ ਦੇ ਮਾਮਲੇ ਵਿਚ ਵਧੀਕ ਸੈਸ਼ਨ ਜੱਜ, ਬਠਿੰਡਾ ਦੀ ਅਦਾਲਤ ਨੇ ਇਕ ਵਿਅਕਤੀ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਦੱਸਣਯੋਗ ਹੈ ਕਿ ਇਕ ਤਲਾਕਸ਼ੁਦਾ ਔਰਤ ਨੇ 16 ਜੁਲਾਈ 2024 ਨੂੰ ਥਾਣਾ ਸਿਵਲ ਲਾਈਨ ਪੁਲਿਸ ਕੋਲ ਦਿੱਤੀ ਸ਼ਿਕਾਇਤ ਵਿਚ ਦੱਸਿਆ ਸੀ ਕਿ ਉਸ ਦੀ ਜਾਣ-ਪਛਾਣ ਹਰੀਸ਼ ਵਾਸੀ ਬਠਿੰਡਾ ਨਾਲ ਹੋਈ ਸੀ, ਜਿਸਨੇ ਉਸਨੂੰ ਪਸੰਦ ਕਰਨ ਅਤੇ ਵਿਆਹ ਕਰਵਾਉਣ ਦਾ ਝਾਂਸਾ ਦਿੱਤਾ। ਔਰਤ ਨੇ ਆਪਣੇ ਪਿਛਲੇ ਵਿਆਹ ਅਤੇ ਤਲਾਕ ਬਾਰੇ ਵੀ ਹਰੀਸ਼ ਨੂੰ ਦੱਸਿਆ ਸੀ, ਜਿਸ ’ਤੇ ਉਸਨੇ ਸਭ ਕੁਝ ਮਨਜ਼ੂਰ ਹੋਣ ਦੀ ਗੱਲ ਆਖੀ। ਸ਼ਿਕਾਇਤਕਰਤਾ ਅਨੁਸਾਰ ਹਰੀਸ਼ ਉਸਨੂੰ ਆਪਣੇ ਘਰਦਿਆਂ ਨਾਲ ਮਿਲਾਉਣ ਦੇ ਬਹਾਨੇ ਘਰ ਲੈ ਗਿਆ, ਜਿੱਥੇ ਉਸਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਇਸ ਤੋਂ ਬਾਅਦ ਵੀ ਉਹ ਵਿਆਹ ਕਰਵਾਉਣ ਦਾ ਭਰੋਸਾ ਦੇ ਕੇ ਉਸ ਕੋਲੋਂ ਪੈਸੇ ਲੈਂਦਾ ਰਿਹਾ। ਜਦੋਂ ਉਸ ਨੇ ਵਿਆਹ ਕਰਵਾਉਣ ਦੀ ਗੱਲ ਕਹੀ ਤਾਂ ਹਰੀਸ਼ ਨੇ ਵਿਆਹ ਤੋਂ ਮੁੱਕਰਦਿਆਂ ਉਸ ਦੀਆਂ ਤਸਵੀਰਾਂ ਇੰਟਰਨੈੱਟ ’ਤੇ ਪਾਉਣ ਦੀ ਧਮਕੀ ਦਿੱਤੀ। ਮਾਮਲੇ ਦੀ ਸੁਣਵਾਈ ਦੌਰਾਨ ਪੀੜਤ ਧਿਰ ਵੱਲੋਂ ਪੇਸ਼ ਹੋਏ ਐਡਵੋਕੇਟ ਗੁਰਜੀਤ ਸਿੰਘ ਖਡਿਆਲ ਨੇ ਅਦਾਲਤ ਵਿਚ ਦਲੀਲ ਦਿੱਤੀ ਕਿ ਮੁਲਜ਼ਮ ਨੇ ਵਿਆਹ ਦਾ ਭਰੋਸਾ ਦੇ ਕੇ ਪੀੜਤਾਂ ਦਾ ਭਰੋਸਾ ਹਾਸਲ ਕੀਤਾ ਅਤੇ ਬਾਅਦ ਵਿਚ ਆਪਣੇ ਵਾਅਦੇ ਤੋਂ ਮੁੱਕਰ ਗਿਆ। ਉਨ੍ਹਾਂ ਵਲੋਂ ਮਾਮਲੇ ਵਿਚ ਪੇਸ਼ ਕੀਤੇ ਗਏ ਸਬੂਤਾਂ ਅਤੇ ਗਵਾਹੀਆਂ ਵੱਲ ਅਦਾਲਤ ਦਾ ਧਿਆਨ ਦਿਵਾਉਂਦਿਆਂ ਮੁਲਜ਼ਮ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਗਈ। ਅਦਾਲਤ ਨੇ ਮਾਮਲੇ ਵਿਚ ਪੇਸ਼ ਸਬੂਤਾਂ ਅਤੇ ਦਲੀਲਾਂ ’ਤੇ ਵਿਚਾਰ ਕਰਨ ਤੋਂ ਬਾਅਦ ਹਰੀਸ਼ ਕੁਮਾਰ ਨੂੰ ਦੋਸ਼ੀ ਕਰਾਰ ਦਿੰਦਿਆਂ 10 ਸਾਲ ਦੀ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
ਪਿਛਲੀ ਖ਼ਬਰ ਮਾਣ ਭੱਤੇ ਵਿਚ ਵਾਧੇ ਦੀ ਮੰਗ ਨੂੰ ਲੈ ਕੇ ਜੁਝਾਰੂ ਆਂਗਣਵਾੜੀ ਵਰਕਰਾਂ ਨੇ ਸਰਕਾਰ ਨੂੰ ਚੇਤਾਵਨੀ ਅਗਲੀ ਖ਼ਬਰ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫ਼ੀਸ ‘ਤੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ-ਨੀਲ ਗਰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।