11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਜਾਣਕਾਰੀ ਸਾਂਝੀ ਕਰਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀ। ਨੈਸ਼ਨਲ ਡੀ-ਵਾਰਮਿੰਗ ਡੇਅ ਮਨਾਇਆ

ਤਲਵੰਡੀ ਸਾਬੋ, 10 ਅਗਸਤ (ਰਵਜੋਤ ਸਿੰਘ ਰਾਹੀ)- ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ.

ਅਜੀਤ ਡੈਸਕ 11-08-2026
ਤਲਵੰਡੀ ਸਾਬੋ, 10 ਅਗਸਤ (ਰਵਜੋਤ ਸਿੰਘ ਰਾਹੀ)- ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ.ਰਵੀ ਕਾਂਤ ਗੁਪਤਾ ਦੀ ਅਗਵਾਈ ਹੇਠ ਐਸ.ਡੀ.ਐਚ ਤਲਵੰਡੀ ਸਾਬੋ ਵਲੋਂ ਸਥਾਨਕ ਟੈਗੋਰ ਪਬਲਿਕ ਸਕੂਲ ਵਿਖੇ ਨੈਸ਼ਨਲ ਡੀ-ਵਾਰਮਿੰਗ ਡੇਅ ਦਿਵਸ ਮਨਾਇਆ ਗਿਆ। ਇਸ ਮੌਕੇ ਕੁਲਦੀਪ ਮ.ਪ.ਹ.ਵ ਨੇ ਦੱਸਿਆ ਕਿ ਨੈਸ਼ਨਲ ਡੀ-ਵਰਮਿੰਗ ਡੇਅ ਅੱਜ ਦੇ ਦਿਨ ਪੂਰੇ ਦੇਸ਼ ਵਿਚ ਬੱਚਿਆਂ ਅਤੇ ਲੋਕਾਂ ਨੂੰ ਜਾਣਕਾਰੀ ਦੇ ਕੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਅਤੇ ਉਨ੍ਹਾਂ ਦੇ ਸਰੀਰ ਉੱਪਰ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਪੇਟ ਵਿਚ ਕੀੜੇ ਹੋਣ ਦੀ ਸੂਰਤ ਵਿਚ ਸਰੀਰ ਅੰਦਰ ਖੂਨ ਦੀ ਕਮੀ, ਭਾਰ ਦਾ ਘਟਣਾ, ਥਕਾਵਟ ਰਹਿਣਾ, ਦਸਤ ਲੱਗਣੇ, ਪੇਟ ਵਿਚ ਦਰਦ ਆਦਿ ਅਲਾਮਤਾਂ ਹੁੰਦੀਆਂ ਹਨ। ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਸਾਨੂੰ ਖਾਣਾ ਖਾਣ ਤੋਂ ਪਹਿਲਾਂ ਅਤੇ ਪਖਾਨਾ ਜਾਣ ਤੋਂ ਬਾਅਦ ਸਾਬਣ ਨਾਲ ਚੰਗੀ ਤਰ੍ਹਾਂ ਹੱਥ ਧੋ ਲੈਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਅਲਬੈਂਡਾਜੋਲ ਦੀਆਂ ਗੋਲੀਆਂ ਸਾਰੇ ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਤੇ ਆਪਣੇ ਅਧਿਆਪਕਾਂ ਅਤੇ ਸਿਹਤ ਕਰਮੀਆਂ ਦੀ ਦੇਖ-ਰੇਖ ਹੇਠ ਇਹ ਗੋਲੀਆਂ ਲਈਆਂ ਜਾਣ ਤਾਂ ਜੋ ਪੇਟ ਸਬੰਧੀ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅੱਜ ਦੇ ਦਿਨ ਨੈਸ਼ਨਲ ਡੀ-ਵਰਮਿੰਗ ਡੇ ਦੇ ਸਬੰਧ ਵਿਚ ਸਕੂਲਾਂ, ਆਗਣਵਾੜੀਆਂ ਅਤੇ ਸਿਹਤ ਸੰਸਥਾਵਾਂ ਵਿਚ ਬੱਚਿਆਂ ਅਤੇ ਲੋਕਾਂ ਨੂੰ ਜਾਗਰੂਕ ਕਰ ਕੀਤਾ ਜਾ ਰਿਹਾ ਹੈ। ਇਸ ਮੌਕੇ ਗੁਰਪ੍ਰੀਤ ਸਿੰਘ ਮ.ਪ.ਹ.ਵ, ਸੁਖਪਾਲ ਸਿੰਘ ਮ.ਪ.ਹ.ਵ, ਰੈਂਕਦੀਪ ਸਿੰਘ, ਸੁਖਜੀਤ ਸਿੰਘ, ਬਲਵੰਤ ਸਿੰਘ ਬਰੀਡਿੰਗ ਚੈੱਕਰ ਮੌਜੂਦ ਸਨ।
ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦੀਆਂ ਕਬੱਡੀ ਤੇ ਵੁਸ਼ੂ ਖਿਡਾਰਨਾਂ ਨੇ ਜ਼ੋਨ ਪੱਧਰੀ ਮੁਕਾਬਲਿਆਂ ’... ਅਗਲੀ ਖ਼ਬਰ ਡੀ.ਐੱਲ.ਐੱਡ. ਦੂਜੇ ਸਾਲ ਦੇ ਨਤੀਜੇ ਵਿਚ ਫ਼ਤਿਹ ਗਰੁੱਪ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।