12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਐਂਟੀ ਗੈਂਗਸਟਰ ਟਾਸਕ ਫੋਰਸ ਵਲੋਂ ਵਿਦੇਸ਼ੀ ਗੈਂਗਸਟਰ ਦਾ ਕਾਰਕੁੰਨ ਪਿਸਤੌਲ ਸਮੇਤ ਗ੍ਰਿਫ਼ਤਾਰ

ਬਠਿੰਡਾ, 11 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਐਂਟੀ-ਗੈਂਗਸਟਰ ਟਾਸਕ ਫੋਰਸ (ਏ. ਜੀ.

ਅਜੀਤ ਡੈਸਕ 12-08-2026
ਬਠਿੰਡਾ, 11 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ਼.) ਪੰਜਾਬ ਨੇ ਇਕ ਵਿਦੇਸ਼ ਆਧਾਰਤ ਗੈਂਗਸਟਰ ਨੈੱਟਵਰਕ ਨਾਲ ਸਬੰਧਿਤ ਕਾਰਕੁੰਨ ਨੂੰ ਇਕ ਦੇਸੀ ਗੈਰ-ਕਾਨੂੰਨੀ .32 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਰੌਂਦਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਖ਼ਿਲਾਫ਼ ਥਾਣਾ ਕੋਤਵਾਲੀ ਬਠਿੰਡਾ ’ਚ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸੰਬੰਧੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਜਸਦੀਪ ਸਿੰਘ ਉਰਫ਼ ਜੱਸਾ (25) ਵਾਸੀ ਪਿੰਡ ਬੀੜ ਬਹਿਮਣ (ਬਠਿੰਡਾ) ਵਜੋਂ ਹੋਈ ਹੈ, ਜਿਸ ਬਾਰੇ ਮੁੱਢਲੀ ਤਫ਼ਤੀਸ਼ ਤੋਂ ਪਤਾ ਲੱਗਾ ਹੈ ਕਿ ਉਸ ਨੇ ਵਿਦੇਸ਼ ਆਧਾਰਤ ਗੈਂਗਸਟਰ ਦੇ ਨਿਰਦੇਸ਼ਾਂ ’ਤੇ ਇਹ ਗੈਰ-ਕਾਨੂੰਨੀ ਹਥਿਆਰ ਹਾਸਲ ਕੀਤਾ ਸੀ ਅਤੇ ਉਹ ਪੰਜਾਬ ਵਿਚ ਕਿਸੇ ਸਨਸਨੀਖ਼ੇਜ਼ ਅਪਰਾਧ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਇਸ ਦੇ ਅਗਲੇ-ਪਿਛਲੇ ਸੰਬੰਧਾਂ ਦਾ ਪੁਲਿਸ ਟੀਮਾਂ ਵਲੋਂ ਪਤਾ ਲਗਾਇਆ ਜਾ ਰਿਹਾ ਹੈ। ਇਸ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏ.ਜੀ.ਟੀ.ਐਫ਼. ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਪ੍ਰਮੋਦ ਬਾਨ ਨੇ ਦੱਸਿਆ ਕਿ ਜਦੋਂ ਏ.ਜੀ.ਟੀ.ਐਫ਼. ਦੀਆਂ ਪੁਲਿਸ ਟੀਮਾਂ ਸ਼ੱਕੀ ਵਿਅਕਤੀਆਂ ਸੰਬੰਧੀ ਗਸ਼ਤ ’ਤੇ ਸਨ, ਤਾਂ ਉਨ੍ਹਾਂ ਨੇ ਬਠਿੰਡਾ ਦੇ ਰਾਜਿੰਦਰਾ ਕਾਲਜ ਦੀ ਚਾਰਦੀਵਾਰੀ ਨੇੜੇ ਇਕ ਵਿਅਕਤੀ ਨੂੰ ਸ਼ੱਕੀ ਹਾਲਤ ਵਿਚ ਖੜ੍ਹਾ ਦੇਖਿਆ, ਜੋ ਪੁਲਿਸ ਵਾਹਨ ਨੂੰ ਦੇਖ ਕੇ ਘਬਰਾ ਗਿਆ ਤੇ ਟਲਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਚਾਲ-ਚਲਣ ਨੂੰ ਸ਼ੱਕੀ ਪਾਉਂਦਿਆਂ ਏ.ਜੀ.ਟੀ.ਐਫ਼. ਟੀਮ ਨੇ ਤੁਰੰਤ ਹਿਰਾਸਤ ਵਿਚ ਲੈ ਲਿਆ ਤੇ ਉਸ ਨੇ ਆਪਣੀ ਪਹਿਚਾਣ ਜਸਦੀਪ ਉਰਫ਼ ਜੱਸਾ ਵਾਸੀ ਪਿੰਡ ਬੀੜ ਬਹਿਮਣ ਵਜੋਂ ਦੱਸੀ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਜੱਸਾ ਦੇ ਕਬਜ਼ੇ ਵਿਚੋਂ ਇਕ .32 ਬੋਰ ਪਿਸਤੌਲ ਸਮੇਤ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ, ਜਿਸ ਦੇ ਆਧਾਰ ‘ਤੇ ਉਸ ਦੇ ਖ਼ਿਲਾਫ਼ ਥਾਣਾ ਕੋਤਵਾਲੀ ਬਠਿੰਡਾ ਵਿਖੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਏ.ਡੀ.ਜੀ.ਪੀ. ਨੇ ਦੱਸਿਆ ਕਿ ਜੱਸਾ ਦਾ ਪੁਰਾਣਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਅਸਲਾ ਐਕਟ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਿਤ ਕਈ ਅਪਰਾਧਿਕ ਮਾਮਲਿਆਂ ਵਿਚ ਸ਼ਾਮਲ ਰਿਹਾ ਹੈ, ਜਿਸ ਬਾਰੇ ਹੋਰ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨਾਂ ਦੇ ਜੇਲ੍ਹ ਭਰੋ ਅੰਦੋਲਨ ਤਹਿਤ ਰੋਸ ਪ੍ਰਦਰਸ਼ਨ ਅਗਲੀ ਖ਼ਬਰ - ਮਾਮਲਾ ਪਾਵਰਕਾਮ ’ ਚ ਪੱਕਾ ਕਰਨ ਦੀ ਪੰਜਾਬ ਸਰਕਾਰ ਵਲੋਂ ਨਿਯੁਕਤੀ ਰੋਕਣ ਦਾ - ਲਹਿਰਾ ਥਰਮਲ ਦੇ ਠੇਕਾ ਮੁਲਾਜ਼ਮਾਂ ਵਲੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।